Connect with us

Punjab

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Published

on

ਚੰਡੀਗੜ੍ਹ:

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅਜੀਤ ਉਪ ਦਫ਼ਤਰ ਮਾਨਸਾ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ ਦੇ ਮਾਤਾ ਸੁਰਜੀਤ ਕੌਰ (72) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਤੀ, ਦੋ ਧੀਆਂ ਅਤੇ ਪੁੱਤਰ ਬਲਵਿੰਦਰ ਸਿੰਘ ਧਾਲੀਵਾਲ ਹਨ।

ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।