Connect with us

Uncategorized

INSTAGRAM STAR:ਜਸਨੀਤ ਕੌਰ ਦੀ ਸਾਥੀ ਕਾਂਗਰਸੀ ਆਗੂ ਗ੍ਰਿਫਤਾਰ, ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Published

on

ਇੱਕ ਵਪਾਰੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਦੀ ਮੰਗ ਕਰਨ ਵਾਲੇ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦੇ ਸਾਥੀ ਕਾਂਗਰਸੀ ਆਗੂ ਲੱਕੀ ਸੰਧੂ ਨੂੰ CIA -1 ਪੁਲਿਸ ਨੇ ਕੀਤਾ ਗ੍ਰਿਫ਼ਤਾਰ। ਪੁਲੀਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਡੀ.ਸੀ.ਪੀ. (ਅਪਰਾਧ) ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਜਸਨੀਤ ਕੌਰ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਕਾਂਗਰਸੀ ਆਗੂ ਲੱਕੀ ਸੰਧੂ ਦਾ ਨਾਂ ਸਾਹਮਣੇ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਲੱਕੀ ਸੰਧੂ ਨੂੰ ਵੀ ਨਾਮਜ਼ਦ ਕੀਤਾ ਸੀ। ਉਸ ਸਮੇਂ ਤੋਂ ਉਹ ਪੁਲਿਸ ਤੋਂ ਫ਼ਰਾਰ ਸੀ। ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ।

ਉਨ੍ਹਾਂ ਦੀ ਪੁਲਿਸ ਟੀਮ ਨੂੰ ਅੱਜ ਇਤਲਾਹ ਮਿਲੀ ਸੀ ਕਿ ਲੱਕੀ ਸੰਧੂ ਕੋਹਾੜਾ-ਮਾਛੀਵਾੜ ਰੋਡ ‘ਤੇ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਸੀਆਈਏ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲੀਸ ਮੁਲਜ਼ਮ ਲੱਕੀ ਸੰਧੂ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋ ਸਕਦੇ ਹਨ।