Connect with us

Uncategorized

ਗ਼ੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਿੱਟ ਦਾ ਡਰਾਮਾ ਕਰਨ ਦੀ ਥਾਂ ਮਾਈਨਿੰਗ ਡਿਪਾਰਟਮੈਂਟ ਵੱਲੋਂ ਭੇਜੀ ਰਿਪੋਰਟ ਵਿੱਚ ਸ਼ਾਮਿਲ ਨਾਮ ਨਸ਼ਰ ਕਰਨ ਕੈਪਟਨ- ਹਰਪਾਲ ਸਿੰਘ ਚੀਮਾ

Published

on

harpal singh cheema

ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਵੱਲੋਂ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਸਬੰਧੀ ਸਿੱਟ ਬਣਾਉਣ ਨੂੰ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਾਂਗਰਸੀ, ਅਕਾਲੀ ਆਗੂਆਂ ਨੂੰ ਬਚਾਉਣ ਲਈ ਅਜਿਹੇ ਡਰਾਮੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਅਜਿਹੇ ਡਰਾਮੇ ਕਰਨ ਦੀ ਬਜਾਏ ਪਿਛਲੇ ਸਮੇਂ ਮਾਈਨਿੰਗ ਡਿਪਾਰਟਮੈਂਟ ਵੱਲੋਂ ਇਸ ਸਬੰਧੀ ਭੇਜੀ ਗਈ ਰਿਪੋਰਟ ਵਿੱਚ ਸ਼ਾਮਲ ਲੋਕਾਂ ਦੇ ਨਾਮ ਨਸ਼ਰ ਕਰਨ। ਕੈਪਟਨ ਅਮਰਿੰਦਰ ਸਿੰਘ ਵਿਭਾਗ ਵੱਲੋਂ ਭੇਜੀ ਗਈ ਰਿਪੋਰਟ ਵਿੱਚ ਜਿਨ੍ਹਾਂ ਦੇ ਨਾਮ ਸ਼ਾਮਲ ਹਨ ਉਨ੍ਹਾਂ ਨੂੰ ਬਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਗੈਰਕਾਨੂੰਨੀ ਮਾਈਨਿੰਗ ਰੋਕਣ ਦੇ ਲਈ ਇਕ ਕਾਰਪੋਰੇਸ਼ਨ ਬਣਾਉਣਗੇ, ਪ੍ਰੰਤੂ ਹੁਣ ਸੱਤਾ ਵਿੱਚ ਆਇਆ ਨੂੰ 4 ਸਾਲ ਬੀਤ ਚੁੱਕੇ ਹਨ ਕੈਪਟਨ ਅਜੇ ਤੱਕ ਕੋਈ ਗੱਲ ਨਹੀਂ ਕੀਤੀ। ਅਕਾਲੀ ਦਲ ਦੀ ਸਰਕਾਰ ਸਮੇਂ ਜੋ ਮਾਈਨਿੰਗ ਮਾਫੀਆ ਵੱਲੋਂ ਉਨ੍ਹਾਂ ਨੂੰ ਮੋਟੀਆਂ ਰਕਮਾਂ ਦਿੱਤੀਆਂ ਜਾਂਦੀਆਂ ਸਨ, ਉਹ ਹਿੱਸਾ ਪੱਤੀ ਹੁਣ ਕੈਪਟਨ ਅਮਰਿੰਦਰ ਸਿੰਘ ਲੈ ਰਹੇ ਹਨ। ਸੂਬੇ ਦੇ ਬੇਸ਼ਕੀਮਤੀ ਸਰੋਤਾਂ ਨੂੰ ਲੁੱਟਣ ਲਈ ਅਕਾਲੀ ਦਲ ਅਤੇ ਕਾਂਗਰਸੀ ਬਰਾਬਰ ਦੇ ਜ਼ਿੰਮੇਵਾਰ ਹਨ, ਜਿਨ੍ਹਾਂ ਨੂੰ ਪੰਜਾਬ ਨਾਲ ਕੋਈ ਲਗਾਓ ਨਹੀਂ, ਸਿਰਫ ਆਪਣੀਆਂ ਜੇਬਾਂ ਭਰਨ ਵਿੱਚ ਲੱਗੇ ਹੋਏ ਹਨ। ਇਹ ਹੀ ਕਾਰਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਇਹ ਹੀ ਕੈਪਟਨ ਦੀ ਉਨ੍ਹਾਂ ਨਾਲ ਮਿਲੀ ਭੁਗਤ ਦਾ ਸਬੂਤ ਹਨ।

ਰੋਜ਼ਾਨਾ ਮੀਡੀਆ ਵਿੱਚ ਵੱਡੀ ਪੱਧਰ ਉਤੇ ਪੰਜਾਬ ਵਿਚ ਚੱਲ ਰਹੀ ਨਜਾਇਜ਼ ਮਾਈਨਿੰਗ ਦੀਆਂ ਖਬਰਾਂ ਆ ਰਹੀਆਂ ਹਨ, ਪ੍ਰੰਤੂ ਕੈਪਟਨ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਅਰਾਮ ਕਰ ਰਹੇ ਹਨ। ਕੈਪਟਨ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਦੀ ਸੁਰੱਖਿਆ ਦਾ ਕੰਮ ਕਰ ਰਹੀ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚੋਂ ਹਰ ਤਰ੍ਹਾਂ ਦਾ ਮਾਫੀਆ ਖਤਮ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਦਲਾਂ ਵੱਲੋਂ ਚਲਾਏ ਜਾ ਰਹੇ ‘ਭ੍ਰਿਸ਼ਟਾਚਾਰ ਮਾਡਲ’ ਨੂੰ ਅਪਣਾ ਕੇ ਕੈਪਟਨ ਨੇ ਉਸੇ ਮਾਫੀਆ ਨੂੰ ਅੱਗੇ ਚਲਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਜੀ ਹੱਥ ਵਿੱਚ ਫੜ੍ਹਕੇ ਲੋਕਾਂ ਨਾਲ ਵਾਅਦੇ ਕੀਤੇ ਸਨ, ਪਰ ਹੁਣ ਉਨ੍ਹਾਂ ਵਾਦਿਆਂ ਤੋਂ ਮੁਕਰਕੇ ਲੋਕਾਂ ਪੰਜਾਬੀਆਂ ਨਾਲ ਧ੍ਰੋਹ ਕੀਤਾ ਹੈ।