Connect with us

Corona Virus

ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖ਼ਾਹ ਜਾਰੀ ਕਰਨ ਦੇ ਨਿਰਦੇਸ਼

Published

on

ਚੰਡੀਗੜ, 9 ਅਪ੍ਰੈਲ  , ( ਬਲਜੀਤ ਮਰਵਾਹਾ ) :  ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ। ਉਨਾਂਹੁਕਮ ਦਿੱਤੇ ਕਿ ਸੂਬੇ ਦੇ ਸਾਰੇ ਸਕੂਲ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਏਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀਤਾਂ ਉਸ ਵਿਰੁੱਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ ‘ਤੇ ਅਪਲੋਡ ਕਰਨ ਦੇਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਂਆਂ ਥਾਂਵਾਂ ‘ਤੇ ਲਗਾਉਣੀ ਯਕੀਨੀ ਬਣਾਉਣਗੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰਆਪਣੀ ਮਨਪਸੰਦ ਜਗਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ ਅਤੇ ਜੇਕਰ ਕੋਈ ਸਕੂਲ ਇਨਾਂ ਲਈ ਕੋਈ ਖ਼ਾਸ ਜਗਾ ਨਿਰਧਾਰਤ ਕਰਦਾ ਹੈ ਤਾਂ ਉਸਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਦੇ ਮਾਰਕੇ ਦੀ ਵਰਦੀ ਮਾਪਿਆਂ ਨੂੰ ਨਹੀਂ ਮਿਲਦੀ ਤਾਂ ਸਕੂਲ ਸਿਰਫ਼ਮਾਰਕੇ ਵਾਲਾ ਬੈਜ਼ (ਬਿੱਲਾ) ਵੇਚ ਸਕਦੇ ਹਨ। ਉਨਾਂ ਕਿਹਾ ਕਿ ਕਿਸੇ ਖ਼ਾਸ ਦੁਕਾਨਦਾਰ ਰਾਹੀਂ ਕਿਤਾਬਾਂ ਤੇ ਵਰਦੀ ਦੀ ਘਰਾਂ ਤੱਕ ਪਹੁੰਚ ਵੀ ਪੰਜਾਬ ਸਰਕਾਰ ਦੇ ਇਸਐਕਟ ਦੀ ਉਲੰਘਣਾ ਮੰਨੀ ਜਾਵੇਗੀ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦਾ। ਉਨਾਂ ਕਿਹਾ ਕਿ ਪੰਜਾਬਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰਪ੍ਰਾਈਵੇਟ ਸਕੂਲਾਂ ‘ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈਕੀਤੀ ਜਾ ਸਕੇ।