Punjab
ਪਟਿਆਲਾ ਤੇ ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ !

ਬੀਤੇ ਦਿਨ ਪੰਜਾਬ ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ ਲਿਆ। ਸ਼ੰਭੂ ਮੋਰਚਾ ਅਤੇ ਖਨੌਰੀ ਮੋਰਚਾ ਉੱਤੇ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਦੋਵੇਂ ਬਾਰਡਰਾਂ ਨੂੰ ਖਾਲੀ ਕਰਵਾ ਦਿੱਤਾ ਗਿਆ। ਇਸ ਦੌਰਾਨ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਚ ਲੈ ਲਿਆ ਗਿਆ ਨਾਲ ਹੀ ਜਗਜੀਤ ਡੱਲੇਵਾਲ ਅਤੇ ਸਰਵਣ ਪੰਧੇਰ ਨੂੰ ਵੀ ਹਿਰਾਸਤ ‘ਚ ਲਿਆ।
ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਟਿਆਲਾ-ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਬੁੱਧਵਾਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸ ਨੇ ਮੀਟਿੰਗ ਕੀਤੀ। ਇਹ ਮੀਟਿੰਗ 4 ਘੰਟੇ ਚਲੀ। ਲਗਭਗ 3 ਵਜੇ ਇਹ ਮੀਟਿੰਗ ਖਤਮ ਹੋਈ, ਜਿਸ ਤੋਂ ਬਾਅਦ ਕਿਸਾਨਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ। ਲਗਭਗ 4 ਵਜੇ ਕਿਸਾਨ ਆਗੂ ਚੰਡੀਗੜ੍ਹ ਤੋਂ ਸ਼ੰਭੂ ਮੋਰਚਾ ਅਤੇ ਖਨੌਰੀ ਮੋਰਚਾ ਵੱਲ ਰਵਾਨਾ ਹੋਏ। ਰਾਹ ਵਿੱਚ ਪੁਲਿਸ ਨੇ ਲਗਭਗ 5 ਵਜੇ ਕਿਸਾਨਾਂ ਨੂੰ ਡਿਟੇਨ ਕਰ ਲਿਆ।