Punjab
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ SMS ‘ਤੇ INTERNET ਸੇਵਾਵਾਂ 23 ਮਾਰਚ ਤੱਕ ਰਹਿਣਗੀਆਂ ਬੰਦ, ਗ੍ਰਹਿ ਵਿਭਾਗ ਵੱਲੋਂ ਹੁਕਮ ਹੋਇਆ ਜਾਰੀ
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ 23 ਮਾਰਚ ਤੱਕ ਬੰਦ ਰਹਿਣਗੀਆਂ। ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪੂਰੀ ਤਰ੍ਹਾਂ ਬੰਦ ਰਹੇਗਾ ਜਦਕਿ ਅਜਨਾਲਾ ਅਤੇ ਮੁਹਾਲੀ ਦੇ ਕੁਝ ਖੇਤਰ ਪ੍ਰਭਾਵਿਤ ਹੋਣਗੇ। ਇਹ ਹੁਕਮ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਅੱਜ ਦੁਪਹਿਰ 12 ਵਜੇ ਬਾਕੀ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਮੁੜ ਸ਼ੁਰੂ ਹੋ ਜਾਵੇਗੀ।
ਵਰਨਣਯੋਗ ਹੈ ਕਿ 18 ਮਾਰਚ ਦਿਨ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਗਰੁੱਪ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਸੂਬੇ ਭਰ ਵਿੱਚ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਅਫਵਾਹਾਂ ਨੂੰ ਰੋਕਣ ਅਤੇ ਮਾਹੌਲ ਖ਼ਰਾਬ ਕਰਨ ਲਈ ਪੰਜਾਬ ਪੁਲਿਸ ਦੀ ਅਪੀਲ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮੋਬਾਈਲ ਇੰਟਰਨੈੱਟ ਅਤੇ ਅਜਿਹੀਆਂ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਸੀ, ਜਿਸ ਨੂੰ ਹੁਣ 23 ਮਾਰਚ ਤੱਕ ਵਧਾ ਦਿੱਤਾ ਗਿਆ ਹੈ।