Punjab
ਪੰਜਾਬ ਭਰ ‘ਚ ਇੰਟਰਨੈੱਟ ਬੰਦ ਦਾ ਸਮਾਂ ਮੁੜ ਵਧਾਇਆ ਗਿਆ, ਹੁਣ ਕੱਲ 21 ਮਾਰਚ ਦੁਪਹਿਰ 12 ਵਜੇ ਤੱਕ ਠੱਪ ਰਹਿਣਗੀਆਂ INTERNET ਸੇਵਾਵਾਂ

ਪੰਜਾਬ ਭਰ ਵਿੱਚ ਅੱਜ ਮੋਬਾਈਲ ਇੰਟਰਨੈੱਟ, ਐਸਐਮਐਸ ਅਤੇ ਡੌਂਗਲ ਸੇਵਾਵਾਂ ’ਤੇ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਇਸ ਨੂੰ ਕੱਲ ਦੁਪਹਿਰ 12 ਵਜੇ ਤੱਕ ਦੁਬਾਰਾ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਸੇਵਾਵਾਂ ਅੱਜ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤੀਆਂ ਗਈਆਂ ਸਨ। ਦਰਅਸਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਾਰਨ ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਤਾਂ ਜੋ ਸੂਬੇ ਦਾ ਮਾਹੌਲ ਖ਼ਰਾਬ ਨਾ ਹੋਵੇ।
ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੋ ਵੀ ਝੂਠੀਆਂ ਅਫਵਾਹਾਂ ਫੈਲਾਏਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵੀ ਝੂਠੀਆਂ ਅਫਵਾਹਾਂ ਫੈਲਾਉਣ ਵਿੱਚ ਸ਼ਾਮਲ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।