Punjab
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਮ.ਐਚ.1 ਨਿਊਜ਼ ਚੈਨਲ ਦੇ ਪੰਜਾਬ ਬਿਊਰੋ ਚੀਫ਼ ਸ੍ਰੀ ਦੀਪਕ ਸ਼ਰਮਾ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਸ਼ਰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਸ਼੍ਰੀਮਤੀ ਸ਼ਾਂਤੀ ਦੇਵੀ ਸ਼ਰਮਾ, ਜੋ 80 ਵਰ੍ਹਿਆਂ ਦੇ ਸਨ, ਨੇ ਸੰਖੇਪ ਬਿਮਾਰੀ ਉਪਰੰਤ ਕੱਲ੍ਹ ਬਾਅਦ ਦੁਪਹਿਰ ਪੀ.ਜੀ.ਆਈ. ਵਿਖੇ ਆਖ਼ਰੀ ਸਾਹ ਲਿਆ।
ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਇਹ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।
ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਸ੍ਰੀ ਦੀਪਕ ਸ਼ਰਮਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।