Punjab
30 ਸਾਲ ਦੀ ਸੇਵਾ ਤੋਂ ਬਾਅਦ ADGP ਅਧਿਕਾਰੀ ਨੇ ਛੱਡੀ ਨੌਕਰੀ
PUNJAB: ਪੰਜਾਬ ਪੁਲਿਸ ਪ੍ਰਸ਼ਾਸ਼ਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ| ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ V.R.S (ਸਵੈ-ਇੱਛਤ ਸੇਵਾਮੁਕਤੀ) ਲਈ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਪਿੰਜਰੇ ਤੋਂ ਆਜ਼ਾਦ ਮਹਿਸੂਸ ਕਰ ਰਿਹਾ ਹੈ, ਦੇਖਦੇ ਹਾਂ ਕਿ ਕਿਸਮਤ ਉਸ ਨੂੰ ਕਿੱਥੇ ਲੈ ਜਾਂਦੀ ਹੈ।
ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈ.ਪੀ.ਐਸ. ਅਫਸਰ ਹੈ। ਅਜਿਹੇ ‘ਚ ਚਰਚਾ ਹੈ ਕਿ ਢਿੱਲੋਂ ਕਿਸੇ ਸਿਆਸੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਗੁਰਿੰਦਰ ਸਿੰਘ ਢਿੱਲੋਂ ਵੀ.ਆਰ.ਐਸ. ਉਗਰਾਹੀ ਲਈ ਪੰਜਾਬ ਸਰਕਾਰ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਆਪਣੀ ਸਿਹਤ ਦਾ ਹਵਾਲਾ ਦਿੱਤਾ ਸੀ। ਇਹ ਵੀ ਪਤਾ ਲੱਗਾ ਹੈ ਕਿ ਢਿੱਲੋਂ ਇਸ ਸਾਲ ਮਈ ਵਿੱਚ ਸੇਵਾਮੁਕਤ ਹੋਣ ਵਾਲੇ ਸਨ।