India
ਈਰਾਨ ਦਾ ਇਜ਼ਰਾਇਲ ‘ਤੇ ਤਾਬੜਤੋੜ ਹਮਲਾ, 200 ਤੋਂ ਵੱਧ ਮਿਜ਼ਾਈਲਾਂ ਦਾਗੀਆਂ
ਈਰਾਨ ਨੇ ਇਜ਼ਰਾਈਲ ‘ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਈਰਾਨ ਨੇ ਕਿਹਾ ਹੈ ਕਿ ਇਹ ਹਮਲਾ ਹਿਜ਼ਬੁੱਲਾ ਮੁਖੀ ਹਸਨ ਨਸਰੱਲਾ ਅਤੇ ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦੀ ਮੌਤ ਦਾ ਬਦਲਾ ਹੈ ਅਤੇ ਦੇਸ਼ ਕਿਸੇ ਵੀ ਜਵਾਬੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਈਰਾਨ ਤੋਂ ਕਰੀਬ 200 ਵੱਧ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਹਾਲਾਂਕਿ ਇਨ੍ਹਾਂ ਸਭ ਨੂੰ ਨਾਕਾਮ ਕਰ ਦਿੱਤਾ ਗਿਆ।
- ਹਿਜ਼ਬੁੱਲਾ ਮੁਖੀ ਹਸਨ ਦੀ ਮੌਤ ਦਾ ਲਿਆ ਬਦਲਾ- ਈਰਾਨ
- ਇਹ ਹਮਲਾ ਸਿਰਫ਼ ਟ੍ਰੇਲਰ -ਈਰਾਨ
ਈਰਾਨ ਨੇ ਇਜ਼ਰਾਈਲ ‘ਤੇ ਮਿਜ਼ਾਈਲਾਂ ਦਾਗੀਆਂ, ਮੰਗਲਵਾਰ ਨੂੰ ਲੇਬਨਾਨ ਵਿਚ ਹਿਜ਼ਬੁੱਲਾ ਵਿਰੁੱਧ ਜ਼ਮੀਨੀ ਫੌਜੀ ਕਾਰਵਾਈ ਕੀਤੀ। ਈਰਾਨ ਨੇ ਕਿਹਾ ਹੈ ਕਿ ਇਹ ਹਮਲਾ ਹਿਜ਼ਬੁੱਲਾ ਮੁਖੀ ਹਸਨ ਨਸਰੱਲਾ ਅਤੇ ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦੀ ਮੌਤ ਦਾ ਬਦਲਾ ਹੈ ਅਤੇ ਦੇਸ਼ ਕਿਸੇ ਵੀ ਜਵਾਬੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹੈ। ਦੂਜੇ ਪਾਸੇ ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਈਰਾਨ ਤੋਂ ਕਰੀਬ 180 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਹਾਲਾਂਕਿ ਇਨ੍ਹਾਂ ਸਭ ਨੂੰ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਮਾਂ ਆਉਣ ‘ਤੇ ਢੁੱਕਵਾਂ ਜਵਾਬ ਦਿੱਤਾ ਜਾਵੇਗਾ।