Punjab
ਪੰਜਾਬ ‘ਚ ਮੁੜ ਤੋਂ ਇਸ ਦਿਨ ਪਵੇਗਾ ਮੀਂਹ
PUNJAB WEATHER: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਵਿਭਾਗ ਅਨੁਸਾਰ 18, 19, 20 ਅਪ੍ਰੈਲ ਨੂੰ ਫਿਰ ਤੋਂ ਕੁਝ ਇਲਾਕਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ | ਇਸ ਦੇ ਨਾਲ ਹੀ ਖੇਤੀ ਮਾਹਿਰ ਕਿਸਾਨਾਂ ਨੂੰ 19 ਅਪ੍ਰੈਲ ਤੱਕ ਕਣਕ ਦੀ ਵਾਢੀ ਨਾ ਕਰਨ ਦੀ ਸਲਾਹ ਦਿੰਦੇ ਹਨ। ਮੌਸਮ ਵਿਭਾਗ (ਆਈਐਮਡੀ) ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ ਤਹਿਤ 1 ਜੂਨ ਤੋਂ 30 ਸਤੰਬਰ ਦੇ ਵਿਚਕਾਰ ਪੂਰੇ ਦੇਸ਼ ਵਿੱਚ ਲੰਬੇ ਅਰਸੇ ਦੀ ਔਸਤ ਦੀ 106 ਫੀਸਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।