Connect with us

Punjab

ਫਿਰ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ !

Published

on

ਭਾਵੇਂ ਫਰਵਰੀ ਮਹੀਨਾ ਸ਼ੁਰੂ ਹੋ ਚੁੱਕਿਆ ਹੈ ਪਰ ਪੰਜਾਬ ਵਿੱਚ ਠੰਡ ਨੇ ਹਾਲੇ ਵੀ ਜ਼ੋਰ ਫੜ੍ਹਿਆ ਹੋਇਆ ਹੈ। ਦੂਜੇ ਪਾਸੇ ਪੱਛਮੀ ਗੜਬੜੀ ਕਈ ਸੂਬਿਆਂ ਵਿੱਚ ਬਣੀ ਹੋਈ ਹੈ, ਜਿਸ ਨਾਲ ਮੀਂਹ ਪੈ ਰਿਹਾ ਹੈ ਅਤੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆ ਰਹੀ ਹੈ। ਮੌਸਮ ਵਿਭਾਗ ਨੇ 2, 3 ਅਤੇ 4 ਫਰਵਰੀ ਨੂੰ ਕਈ ਸੂਬਿਆਂ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ-ਐਨਸੀਆਰ ਵਿੱਚ ਐਤਵਾਰ ਸਵੇਰੇ ਹਲਕੀ ਬਾਰਿਸ਼ ਹੋਈ, ਜਦੋਂ ਕਿ ਸੋਮਵਾਰ ਨੂੰ ਸੰਘਣੀ ਧੁੰਦ ਛਾਈ ਰਹੀ।

ਮੌਸਮ ਵਿਭਾਗ ਅਨੁਸਾਰ 11 ਜਿਲ੍ਹਿਆਂ, ਜਿਨ੍ਹਾਂ ‘ਚੋਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਸ਼ਾਮਲ ਹਨ, ਜਿੱਥੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਦੇ ਪ੍ਰਭਾਵ 7 ਫਰਵਰੀ ਤੱਕ ਜਾਰੀ ਰਹਿਣਗੇ। ਮੌਸਮ ਵਿਭਾਗ ਨੇ 2 ਫਰਵਰੀ ਨੂੰ ਬੱਦਲਵਾਈ ਦੇ ਨਾਲ ਹਲਕੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਹੈ। ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 5 ਫਰਵਰੀ ਤੱਕ 19 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।