Uncategorized
ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ‘ਚ ਪਵੇਗਾ ਮੀਂਹ
WEATHER UPDATE : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ । ਇੰਨ੍ਹੇ ਦਿਨ ਲਗਾਤਾਰ ਬਾਰਿਸ਼ ਹੋਣ ਕਾਰਨ ਇੱਕ ਵਾਰ ਫਿਰ ਤੋਂ ਗਰਮੀ ਹੋ ਗਈ ਹੈ |
ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ, ਜਦੋਂ ਕਿ ਪੰਜਾਬ ਦਾ ਬਾਕੀ ਹਿੱਸਾ ਸੁੱਕਾ ਰਿਹਾ ਅਤੇ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਬੀਤੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਕੁਝ ਸਮੇਂ ਲਈ ਹੋਈ ਬਾਰਿਸ਼ ਨੇ ਇੱਥੇ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ ਲਗਭਗ 1 ਡਿਗਰੀ ਘੱਟ ਕਰ ਦਿੱਤਾ। ਇੱਥੇ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੀ 0.5 ਮਿ.ਮੀ. ਰਿਕਾਰਡ ਕੀਤਾ ਗਿਆ।