Punjab
ਜੱਗੂ ਭਗਵਾਨਪੂਰੀਆ ਨੇ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਦੀ ਲਈ ਜਿੰਮੇਵਾਰੀ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਕੱਲ੍ਹ ਰਾਤ ਗੈਂਗਵਾਰ ਦੀ ਘਟਨਾ ਵਾਪਰੀ ਹੈ। ਇਸ ਵਿਚ ਅਣਪਛਾਤੇ ਲੋਕਾਂ ਵੱਲੋਂ ਰਾਣਾ ਕੰਦੋਵਾਲੀਆ ਨੂੰ ਗੋਲੀਆਂ ਮਾਰੀਆਂ ਗਈਆਂ ਹਨ, ਜਿਸ ਦੇ ਚਲਦਿਆਂ ਅੱਜ ਸਵੇਰੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਪਿੰਡ ਦੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਕੇ ਡੀ ਹਸਪਤਾਲ ਪਹੁੰਚਿਆ ਸੀ। ਇਹ ਹਮਲਾ ਪੁਰਾਣੀ ਰੰਜਿਸ਼ ਦੇ ਦੱਸਿਆ ਜਾ ਰਿਹਾ ਹੈ ਇਹ ਹਮਲਾ ਕਿਸੇ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਹੈ ਕਿ ਰਾਣਾ ਕੰਦੋਵਾਲੀਆ ਅਤੇ ਜੱਗੂ ਭਗਵਾਨਪੁਰੀਆ, ਇਨ੍ਹਾਂ ਦੋਵਾਂ ਦੇ ਆਪਸ ਵਿਚ ਦੁਸ਼ਮਣੀ ਚੱਲ ਰਹੀ ਸੀ ,ਜਿਸ ਤੋਂ ਬਾਅਦ ਅੱਜ ਇਹ ਘਟਨਾ ਵਾਪਰੀ ਹੈl ਅਤੇ ਇਸ ਘਟਨਾ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੂਰੀਆ (Jaggu Bhagwanpuria) ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਲਈ ਹੈ।
ਕੱਲ੍ਹ ਦੇਰ ਰਾਤ ਅੰਮ੍ਰਿਤਸਰ ਦੇ ਕੇ ਡੀ ਹਸਪਤਾਲ ਵਿਖੇ ਆਪਣੇ ਪਿੰਡ ਦੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਪਹੁੰਚਿਆ ਸੀ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸਦੇ ਸਿਰ ‘ਤੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ ਸੀl ਉਸਦੇ ਨਾਲ ਉਨ੍ਹਾਂ ਦੇ ਦੋ ਸਾਥੀ ਵੀ ਜ਼ਖ਼ਮੀ ਹੋਏ ਸਨl
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ ਸੁਖਚੈਨ ਸਿੰਘ ਗਿੱਲ ਦੇ ਮੁਤਾਬਕ ਦੋ ਵਿਅਕਤੀ ਹਸਪਤਾਲ ਦੇ ਗਰਾਊਂਡ ਫਲੋਰ ਤੇ ਖੜ੍ਹੇ ਰਹੇ ਜਦਕਿ ਦੋ ਵਿਅਕਤੀ ਰਾਣਾ ਕੰਦੋਵਾਲੀਆ ਦੇ ਪਿੱਛੇ ਉੱਪਰ ਚਲੇ ਗਏ ਜਿੱਥੇ ਜਾ ਕੇ ਉਨ੍ਹਾਂ ਨੇ ਰਾਣਾ ਕੰਦੋਵਾਲੀਆ ਨੂੰ ਗੋਲੀਆਂ ਮਾਰੀਆਂ ,ਜਿਸ ਤੋਂ ਬਾਅਦ ਉਹ ਉੱਥੋਂ ਫ਼ਰਾਰ ਹੋ ਗਏ।