Punjab
ਭਦੌੜ ਦੇ ਪਿੰਡ ਸੰਧੂ ਕਲਾਂ ਦੇ 17 ਸਾਲਾਂ ਨੌਜਵਾਨ ਜਗਜੀਤ ਸਿੰਘ ਦੀ ਕਨੇਡਾ ਵਿੱਚ ਹੋਈ ਮੌ+ਤ
- 10 ਦਿਨ ਪਹਿਲਾ ਹੀ ਪੜ੍ਹਾਈ ਅਤੇ ਰੋਜ਼ੀ ਰੋਟੀ ਦੀ ਤਲਾਸ਼ ਲਈ ਗਿਆ ਸੀ ਕੈਨੇਡਾ
- ਪੀੜਤ ਪਰਿਵਾਰ ਨੇ 46 ਲੱਖ ਕਰਜਾ ਚੁੱਕੇ ਭੇਜੇ ਸਨ ਭੈਣ-ਭਰਾ ਕਨੇਡਾ
- ਪਰਿਵਾਰ ਨੇ ਪੰਜਾਬ ਸਰਕਾਰ ਤੋਂ ਆਰਥਿਕ ਮੱਦਦ ਦੀ ਲਾਈ ਗੁਹਾਰ
ਜਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜਿੱਥੇ ਪੜ੍ਹਾਈ ਕਰਨ ਅਤੇ ਰੋਜ਼ੀ ਰੋਟੀ ਦੀ ਤਲਾਸ਼ ਲਈ 10 ਦਿਨ ਪਹਿਲਾਂ ਹੀ ਕਨੇਡਾ ਗਏ 17 ਸਾਲ ਦੇ ਇਕਲੌਤੇ ਪੁੱਤਰ ਜਗਜੀਤ ਸਿੰਘ ਪੁੱਤਰ ਲੱਛਮਣ ਸਿੰਘ ਦੀ ਕੈਨੇਡਾ ਵਿੱਚ ਹਾਰਟ-ਅਟੈਕ ਆਉਣ ਕਾਰਣ ਮੌਤ ਹੋ ਗਈ।
ਇਸ ਮਾਮਲੇ ਸਬੰਧੀ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਮ੍ਰਿਤਕ ਜਗਜੀਤ ਸਿੰਘ ਪੜ੍ਹਾਈ ਤੋਂ ਬਾਅਦ ਕੈਨੇਡਾ ਵਿੱਚ ਜਾ ਕੇ ਪੜ੍ਹਾਈ ਕਰਨ ਦੇ ਨਾਲ ਨਾਲ ਰੁਜ਼ਗਾਰ ਕਰਨ ਲਈ ਸਿਰਫ 10 ਦਿਨ ਪਹਿਲਾਂ ਹੀ (14 ਜੁਲਾਈ 2023)ਨੂੰ ਪਿੰਡ ਤੋਂ ਕੈਨੇਡਾ ਖੁਸ਼ੀ ਖੁਸ਼ੀ ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿਚ ਉਸਦੀ ਮੌਤ ਉਸਨੂੰ ਉਡੀਕ ਰਹੀ ਹੈ।
ਜਿੱਥੇ ਪਿਛਲੀ ਲੰਘੀ ਦਿਨੀ ਅਚਾਣਕ ਜਗਜੀਤ ਸਿੰਘ ਨੂੰ ਹਾਰਟ-ਅਟੈਕ ਆਉਣ ਕਾਰਨ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।
ਪੀੜ੍ਹਤ ਪਰਿਵਾਰ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਲਈ ਗਈ ਸੀ,ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ।
ਆਮ ਤੌਰ ਤੇ ਖੇਤੀਬਾੜੀ ਕਰਦੇ ਪਰਿਵਾਰ ਨੇ ਆਪਣੇ ਦੋਵੇਂ ਬੱਚਿਆਂ ਨੂੰ ਬੈਂਕ ਤੋਂ 35 ਲੱਖ ਅਤੇ ਆੜ੍ਹਤੀਆ ਤੋਂ 11 ਲੱਖ ਰੁਪਏ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਅਤੇ ਰੁਜ਼ਗਾਰ ਲਈ ਭੇਜਿਆ ਸੀ।
ਪਰ ਇਕਲੋਤੇ ਪੁੱਤ ਦੀ ਮੌਤ ਤੋਂ ਬਾਅਦ ਮਾਪਿਆਂ ਸਮੇਤ ਦਾਦਾ-ਦਾਦੀ ਦਾ ਵੀ ਰੋ-ਰੋ ਬੁਰਾ ਹਾਲ ਹੈ।
ਪੀੜਤ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ ਵਿੱਚ ਹੀ ਕੀਤਾ ਜਾਵੇਗਾ।
ਇਸ ਦੁੱਖਦਾਈ ਘਟਨਾ ਤੇ ਪੀੜਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਤੇ ਚੜ੍ਹੇ ਕਰਜ਼ੇ ਲਈ ਮਦਦ ਦੀ ਗੁਹਾਰ ਲਾਈ ਹੈ,ਤਾਂ ਜੋ ਪਿੱਛੇ ਰਹਿੰਦਾ ਪਰਿਵਾਰ ਆਪਣਾ ਗੁਜ਼ਾਰਾ ਕਰ ਸਕੇ।
ਇਕਲੋਤੇ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਗ਼ਮਗੀਨ ਮਾਹੌਲ ਸੀ। ਜਿੱਥੇ ਦਾਦੀ ਆਪਣੇ ਪੋਤੇ ਨੂੰ ਯਾਦ ਕਰਕੇ ਬੁੱਬਾ ਮਾਰ ਕੇ ਰੋਂਦੀ ਵੀ ਦਿਖਾਈ ਦਿੱਤੀ।