Punjab
Jagjit Singh Dallewal ਮੈਡੀਕਲ ਸੁਵਿਧਾ ਦੇ ਲਈ ਹੋਏ ਤਿਆਰ
JAGJIT SINGH DALLEWAL : ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 55ਵਾਂ ਦਿਨ ਹੈ। ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਮੈਡੀਕਲ ਸਹਾਇਤਾ ਲੈਣ ਦੇ ਲਈ ਤਿਆਰ ਹੋ ਗਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਲੂਕੋਜ਼ ਦਿੱਤਾ ਗਿਆ।
ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।