Punjab
ਜਗਤਾਰ ਸਿੰਘ ਹਵਾਰਾ ਦੇਸ਼ ਧ੍ਰੋਹ ਦੇ ਮਾਮਲੇ ‘ਚੋਂ ਬਰੀ

5 ਜਨਵਰੀ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ਦੀ ਸੁਣਵਾਈ ਵੀਰਵਾਰ ਨੂੰ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਬਹਿਸ ਪੂਰੀ ਹੋਣ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਜਗਤਾਰ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਦੱਸਿਆ ਕਿ ਮਾਮਲਾ 1998 ਦਾ ਹੈ।
ਜਗਤਾਰ ਸਿੰਘ ਹਵਾਰਾ ‘ਤੇ ਸੋਹਾਣਾ ਥਾਣੇ ‘ਚ ਸਰਕਾਰ ਵਿਰੁੱਧ ਬਗਾਵਤ ਕਰਨ, ਭਾਸ਼ਾ ਦੇ ਆਧਾਰ ‘ਤੇ ਵੱਖ-ਵੱਖ ਧੜਿਆਂ ‘ਚ ਦੁਸ਼ਮਣੀ ਵਧਾਉਣ, ਮਾਹੌਲ ਖਰਾਬ ਕਰਨ, ਕਿਸੇ ਵਿਅਕਤੀ ਦੀ ਗ੍ਰਿਫਤਾਰੀ ‘ਚ ਰੁਕਾਵਟ ਪਾਉਣ, ਅਪਰਾਧ ਕਰਨ ਦੀ ਕੋਸ਼ਿਸ਼ ਅਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਤਹਿਤ ਕੇਸ ਦਰਜ ਕੀਤਾ ਸੀ।