Punjab
BREAKING: ਜਗਤਾਰ ਸਿੰਘ ਤਾਰਾ 2 ਘੰਟੇ ਜੇਲ੍ਹ ਤੋਂ ਆਏ ਬਾਹਰ
3 ਦਸੰਬਰ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ ‘ਚ ਸ਼ਿਰਕਤ ਕਰੇਗਾ । ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।