Connect with us

Punjab

ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਹੋਈ ਖ਼ਰਾਬ, ਜਾਣੋ ਜਾਣਕਾਰੀ

Published

on

4 AUGUST 2023: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਸਿਹਤ ਪਿਛਲੇ ਦਿਨਾਂ ਤੋਂ ਵਿਗੜ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਫਰੀਦਕੋਟ ਦੇ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਠੀਕ ਹੋਣ ਤੋਂ ਬਾਅਦ ਉਸ ਨੂੰ ਦਿੱਲੀ ਲਿਆਂਦਾ ਜਾ ਸਕਦਾ ਹੈ। ਜਿੱਥੇ ਮਾਮਾ ਅਤੇ ਭਤੀਜੇ ਸਚਿਨ ਬਿਸ਼ਨੋਈ ਇਕੱਠੇ ਆਹਮੋ-ਸਾਹਮਣੇ ਸਵਾਲ-ਜਵਾਬ ਕਰਨਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਸੀ। ਜਿਸ ਕਾਰਨ ਉਸ ਨੂੰ ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਲਾਰੈਂਸ ਬਿਸ਼ਨੋਈ ਨੂੰ ਤੇਜ਼ ਬੁਖਾਰ ਅਤੇ ਪੇਟ ਖਰਾਬ ਹੋਣ ਦੀ ਸ਼ਿਕਾਇਤ ਸੀ। ਇਹ ਵੀ ਦੱਸਿਆ ਗਿਆ ਸੀ ਕਿ ਗੈਂਗਸਟਰ ਲਾਰੈਂਸ ਨੂੰ ਡੇਂਗੂ ਸੀ।