Connect with us

Punjab

ਜੇਲ੍ਹ ’ਚ ਬੰਦ ਯੂਥ ਕਾਂਗਰਸੀ ਨੇਤਾ ਸਰਵੋਤਮ ਸਿੰਘ ਉਰਫ਼ ਲੱਕੀ ਸੰਧੂ ਨੇ ਕੀਤਾ ਵੱਡਾ ਕਾਰਨਾਮਾ, ਜਾਣੋ

Published

on

13 ਦਸੰਬਰ 2023: ਕਈ ਗੰਭੀਰ ਮਾਮਲਿਆਂ ’ਚ ਜੇਲ੍ਹ ’ਚ ਬੰਦ ਯੂਥ ਕਾਂਗਰਸੀ ਨੇਤਾ ਸਰਵੋਤਮ ਸਿੰਘ ਉਰਫ਼ ਲੱਕੀ ਸੰਧੂ ਨੇ ਇਕ ਵੱਡਾ ਕਾਰਨਾਮਾ ਕਰ ਦਿੱਤਾ। ਬੀਮਾਰੀ ਦਾ ਬਹਾਨਾ ਬਣਾ ਕੇ ਉਸ ਨੇ ਜੇਲ੍ਹ ਪ੍ਰਸ਼ਾਸਨ ਨੂੰ ਬੇਵਕੂਫ ਬਣਾ ਦਿੱਤਾ। ਜੇਲ੍ਹ ਪ੍ਰਸ਼ਾਸਨ ਉਸ ਦੇ ਝਾਂਸੇ ’ਚ ਆ ਗਿਆ। ਉਨ੍ਹਾਂ ਨੇ ਪੀ. ਜੀ. ਆਈ. ਤੋਂ ਚੈੱਕਅਪ ਕਰਵਾਉਣ ਲਈ ਲੱਕੀ ਸੰਧੂ ਨੂੰ ਜ਼ਿਲ੍ਹਾ ਪੁਲਸ ਹਵਾਲੇ ਕਰ ਦਿੱਤਾ ਪਰ ਪੁਲਸ ਦੇ ਨਾਲ ਮਿਲੀਭੁਗਤ ਕਰ ਕੇ ਲੱਕੀ ਸੰਧੂ ਰਾਏਕੋਟ ਦੇ ਇਕ ਵਿਆਹ ਸਮਾਗਮ ’ਚ ਪੁੱਜ ਗਿਆ, ਜਿੱਥੇ ਉਸ ਨੇ ਨਾ ਸਿਰਫ ਵਿਆਹ ਅਟੈਂਡ ਕੀਤਾ, ਸਗੋਂ ਜੰਮ ਕੇ ਭੰਗੜਾ ਵੀ ਪਾਇਆ। ਉਸ ਸਮੇਂ ਉਸ ਦਾ ਭਰਾ ਵੀ ਵਿਆਹ ’ਚ ਮੌਜੂਦ ਸੀ। ਉਨ੍ਹਾਂ ਦੋਹਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਮਾਮਲੇ ’ਚ ਗੁਰਵੀਰ ਸਿੰਘ ਗਰਚਾ ਨੇ ਸਾਰੇ ਸਬੂਤਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ. ਜੀ. ਪੀ. ਗੌਰਵ ਯਾਦਵ ਸਮੇਤ ਜੇਲ੍ਹ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਹੁਣ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਅਧਿਕਾਰੀਆਂ ਦੇ ਹੱਥ-ਪੈਰ ਫੁੱਲ ਗਏ ਹਨ। ਹਾਲਾਂਕਿ ਜਦੋਂ ਸ਼ਿਕਾਇਤਕਰਤਾ ਨੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਪੱਲਾ ਝਾੜਦੇ ਹੋਏ ਇਹ ਜ਼ਿੰਮੇਵਾਰੀ ਜ਼ਿਲ੍ਹਾ ਕਮਿਸ਼ਨਰੇਟ ਪੁਲਸ ਦੀ ਦੱਸੀ ਹੈ।