Connect with us

WORLD

ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤ ਤੇ ਕੈਨੇਡਾ ਦੇ ਸਬੰਧਾਂ ‘ਤੇ ਕੀਤੀ ਚਰਚਾ

Published

on

17 ਫਰਵਰੀ 2024: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਦੋਵਾਂ ਦੀ ਮੁਲਾਕਾਤ ਜਰਮਨੀ ‘ਚ ਆਯੋਜਿਤ ਮਿਊਨਿਖ ਸੁਰੱਖਿਆ ਸੰਮੇਲਨ ‘ਚ ਹੋਈ ਸੀ। ਇਹ ਕਾਨਫਰੰਸ 16 ਤੋਂ 18 ਫਰਵਰੀ ਤੱਕ ਚੱਲੇਗੀ।

ਇਸ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਤੇ ਚਰਚਾ ਕੀਤੀ। ਦਰਅਸਲ ਜੂਨ 2023 ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।

ਗਲੋਬਲ ਮੁੱਦਿਆਂ ‘ਤੇ ਵੀ ਕੀਤੀ ਚਰਚਾ
ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ। ਅਸੀਂ ਗਲੋਬਲ ਮੁੱਦਿਆਂ ‘ਤੇ ਵੀ ਚਰਚਾ ਕੀਤੀ।