Connect with us

Punjab

Jalandhar ‘ਚ ਸ਼ੂਗਰ ਮਿੱਲ ‘ਚ ਲੱਗੀ ਭਿਆਨਕ ਅੱਗ

Published

on

ਜਲੰਧਰ ਦੇ ਭੋਗਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਸ਼ੂਗਰ ਮਿੱਲ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਦਹਿਸ਼ਤ
ਦਾ ਮਾਹੌਲ ਬਣ ਗਿਆ ਹੈ| ਦੱਸਿਆ ਜਾ ਰਿਹਾ ਹੈ ਕਿ ਸ਼ੂਗਰ ਮਿੱਲ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਇਹ ਅੱਗ ਇੰਨੀ ਭਿਆਨਕ ਸੀ ਕਿ ਕਾਲਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ।ਅੱਗ ਲੱਗਣ ਕਾਰਨ ਮਿੱਲ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ ਅਤੇ ਸਾਮਾਨ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।