Connect with us

Punjab

ਜਲੰਧਰ: 2 ਲੜਕੀਆਂ ਨੇ ਪਹਿਲਾਂ ਖਰੜ ਦੇ ਗੁਰਦੁਆਰੇ ‘ਚ ਕਰਵਾਇਆ ਵਿਆਹ, ਫਿਰ ਹਾਈਕੋਰਟ ਪਹੁੰਚ ਸੁਰੱਖਿਆ ਦੀ ਕੀਤੀ ਮੰਗ

Published

on

ਚੰਡੀਗੜ੍ਹ 26 ਅਕਤੂਬਰ 2023 : ਖਰੜ (ਮੁਹਾਲੀ) ਦੇ ਗੁਰਦੁਆਰੇ ਵਿੱਚ ਵਿਆਹ ਕਰਵਾਉਣ ਤੋਂ ਬਾਅਦ ਜਲੰਧਰ ਦੀਆਂ ਦੋ ਲੜਕੀਆਂ ਸੁਰੱਖਿਆ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀਆਂ। ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ, ਜਲੰਧਰ ਦੇ ਐੱਸ.ਐੱਸ.ਪੀ. ਨੂੰ ਹੁਕਮ ਦਿੱਤਾ ਗਿਆ ਹੈ ਕਿ ਦੋਵਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਉਨ੍ਹਾਂ ਦੀ ਆਜ਼ਾਦੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ |

ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਉਹ ਇਕ-ਦੂਜੇ ਨੂੰ ਪਸੰਦ ਕਰਦੇ ਹਨ ਅਤੇ ਇਕੱਠੇ ਜ਼ਿੰਦਗੀ ਬਤੀਤ ਕਰਨਾ ਚਾਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰੇ ‘ਚ ਵਿਆਹ ਕਰਵਾ ਲਿਆ। ਵਿਆਹ ਤੋਂ ਬਾਅਦ ਤੋਂ ਹੀ ਉਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਜੋ ਵਿਆਹ ਦੇ ਖਿਲਾਫ ਹਨ। ਉਸ ਨੇ ਕਿਹਾ ਕਿ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਉਸ ਦੀ ਆਜ਼ਾਦੀ ਖੋਹੀ ਜਾ ਰਹੀ ਹੈ। ਉਸ ਨੇ ਆਪਣੀ ਜਾਨ ਨੂੰ ਖਤਰੇ ਦਾ ਖਦਸ਼ਾ ਜ਼ਾਹਰ ਕਰਦਿਆਂ ਜਲੰਧਰ ਦੇ ਐਸ.ਐਸ.ਪੀ. ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫਾਇਦਾ ਨਹੀਂ ਹੋਇਆ, ਜਿਸ ਤੋਂ ਬਾਅਦ ਉਹ ਹਾਈਕੋਰਟ ਪਹੁੰਚੀ ਸੀ।

ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ, ਜਲੰਧਰ ਦੇ ਐੱਸ.ਐੱਸ.ਪੀ. ਨੂੰ ਇਸ ਮਾਮਲੇ ‘ਚ ਪਟੀਸ਼ਨਰ ਦੇ ਮੰਗ ਪੱਤਰ ‘ਤੇ ਵਿਚਾਰ ਕਰਕੇ ਢੁੱਕਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਜੋੜੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।