Jalandhar
ਜਲੰਧਰ ਜ਼ਿਮਨੀ ਚੋਣ: CM ਮਾਨ ਨੇ ਲੋਕਾਂ ਨੂੰ ਕੀਤੀ ਅਪੀਲ, ਟਵੀਟ ਕਰ ਕਹੀ ਇਹ ਗੱਲ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਵੇਰੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲੋਕਾਂ ਨੂੰ ਉਨ੍ਹਾਂ ਨੇਤਾਵਾਂ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ ਜੋ ਸਮੱਸਿਆਵਾਂ ਦਾ ਹੱਲ ਕਰਦੇ ਹਨ।

ਮਾਨ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਜ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਪ੍ਰਾਪਤ ਹੋਏ ਵੋਟਰ ਕਾਰਡਾਂ ਦੀ ਵਰਤੋਂ ਆਪਣੀ ਇੱਛਾ ਅਨੁਸਾਰ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਲੋਕਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਜੋ ਇਮਾਨਦਾਰ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਨੂੰ ਸਮਝਦੇ ਹਨ, ਜੋ ਸਿਹਤ, ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਦੇ ਹਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਦੇ ਹਨ। ਦੱਸ ਦੇਈਏ ਕਿ ਜਲੰਧਰ ਉਪ ਚੋਣ ਲਈ ਅੱਜ ਵੋਟਿੰਗ ਹੋਵੇਗੀ ਅਤੇ ਇਸ ਦੇ ਨਤੀਜੇ 13 ਮਈ ਨੂੰ ਸਾਹਮਣੇ ਆਉਣਗੇ।