Punjab
ਜਲੰਧਰ ਕਮਿਸ਼ਨਰੇਟ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼

24 ਮਾਰਚ 2024: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਰੈਕੇਟ ਦੇ ਇੱਕ ਸੰਗਠਿਤ ਨੈਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਜਲੰਧਰ ‘ਚ ਸਿਟੀ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲੀਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਤੱਕ ਉਕਤ ਗਰੋਹ ਕੋਲੋਂ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਵੇਚਦੇ ਹਨ