Connect with us

Punjab

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਖਿਲਾਫ ਜੰਗ ਜਾਰੀ , 120 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

Published

on

ਜਲੰਧਰ, 22 ਫਰਵਰੀ 2024 : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਦੋ ਨਸ਼ਾ ਤਸਕਰਾਂ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰੀ ਦੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਚੌਕਸੀ ਵਧਾ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਵੇਰਕਾ ਮਿਲਕ ਪਲਾਂਟ ਸਰਵਿਸ ਰੋਡ ‘ਤੇ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਪਾਰਟੀ ਨੇ ਕਰਤਾਰਪੁਰ ਵਾਲੇ ਪਾਸੇ ਤੋਂ ਇੱਕ ਵਿਅਕਤੀ ਨੂੰ ਪੈਦਲ ਆਉਂਦੇ ਦੇਖਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ  ਨੂੰ ਦੇਖ ਕੇ ਉਕਤ ਵਿਅਕਤੀ ਅਚਾਨਕ ਪਿੱਛੇ ਮੁੜਿਆ ਅਤੇ ਇਕ ਛੋਟਾ ਪੋਲੀਥੀਨ ਸੁੱਟ ਦਿੱਤਾ। ਪੁਲੀਸ ਨੇ ਪੋਲੀਥੀਨ ਦੀ ਜਾਂਚ ਕਰਨ ’ਤੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਿਸ ਦੀ ਪਛਾਣ ਮਨਦੀਪ ਸਿੰਘ ਉਰਫ ਰਾਜੂ ਪੁੱਤਰ ਜਰਨੈਲ ਸਿੰਘ ਵਾਸੀ ਗਲੀ ਨੰਬਰ 1, ਪਿੰਡ ਚੱਕਾ ਜੀਂਦਾ, ਜਲੰਧਰ ਵਜੋਂ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਐਫ.ਆਈ.ਆਰ 28 ਮਿਤੀ 20-02-2024 ਧਾਰਾ 21/29-61-85 ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਤਫਤੀਸ਼ ਦੌਰਾਨ ਇਸ ਮਾਮਲੇ ‘ਚ ਇਕ ਹੋਰ ਦੋਸ਼ੀ ਹਰਦੀਪ ਸਿੰਘ ਉਰਫ ਪੈਰੀ ਵਾਸੀ 155, ਨਿਊ ਅਰੋੜਾ ਕਾਲੋਨੀ, ਪਿੰਡ ਮਿੱਠਾਪੁਰ, ਜਲੰਧਰ ਦਾ ਨਾਂ ਸਾਹਮਣੇ ਆਇਆ ਹੈ, ਜਿਸ ਨੂੰ ਵੀ ਉਸੇ ਦਿਨ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।  ਸਵਪਨ ਸ਼ਰਮਾ ਨੇ ਦੱਸਿਆ ਕਿ ਮਨਦੀਪ ਸਿੰਘ ਦਾ ਕੋਈ ਅਪਰਾਧਿਕ ਇਤਿਹਾਸ ਨਹੀਂ ਹੈ ਜਦੋਂਕਿ ਹਰਦੀਪ ਸਿੰਘ ਖ਼ਿਲਾਫ਼ ਪਹਿਲਾਂ ਹੀ ਤਰਨਤਾਰਨ ਵਿੱਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦੋ ਐਫਆਈਆਰ ਦਰਜ ਹਨ।