Connect with us

Corona Virus

ਜਲੰਧਰ ‘ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

Published

on

ਜਲੰਧਰ,09 ਅਪ੍ਰੈਲ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।ਜਲੰਧਰ ਵਿੱਚ ਇਸ ਮਹਾਂਮਾਰੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਲੰਧਰ ਦੇ ਮਿੱਟੀ ਬਾਜ਼ਾਰ ਵਿਚ ਰਹਿਣ ਵਾਲੇ ਕਾਂਗਰਸੀ ਆਗੂ ਦੀਪਕ ਸ਼ਰਮਾ ਦੇ ਪਿਤਾ ਜੀ ਕੱਲ੍ਹ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। ਇਲਾਜ਼ ਦੋਰਾਨ ਅੱਜ ਸਵੇਰੇ ਦੀਪਕ ਸ਼ਰਮਾ ਦੇ ਪਿਤਾ ਪ੍ਰਵੀਨ ਕੁਮਾਰ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਜਲੰਧਰ ਵਿਚ ਹੋਣ ਵਾਲੀ ਇਹ ਪਹਿਲੀ ਮੌਤ ਹੈ।

ਪ੍ਰਵੀਨ ਕੁਮਾਰ ਦੀ ਮੌਤ ਕਾਰਨ ਪ੍ਰਸ਼ਾਸਨ ਦੇ ਚਿਹਰੇ ‘ਤੇ ਵੀ ਚਿੰਤਾ ਹੈ ਅਤੇ ਹੁਣ ਪ੍ਰਵੀਨ ਕੁਮਾਰ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਆਇਸੋਲੇਟ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Continue Reading
Click to comment

Leave a Reply

Your email address will not be published. Required fields are marked *