Connect with us

Punjab

ਜਲੰਧਰ ਪੁਲਿਸ ਨੇ 48 ਕਿਲੋ ਹੈਰੋਇਨ ਸਮੇਤ 3 ਮੁਲਜ਼ਮ ਕੀਤੇ ਕਾਬੂ

Published

on

PUNJAB : ਜਲੰਧਰ ਪੰਜਾਬ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ| 48 ਕਿਲੋ ਹੈਰੋਇਨ ਬਰਾਮਦ ਅਤੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ 2024 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਹੈ। ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 5 ਦੇਸ਼ਾਂ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ ਦੋ ਰਾਜਾਂ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਘਰੇਲੂ ਨੈੱਟਵਰਕ ਵੀ ਸੀ।

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 21 ਲੱਖ ਰੁਪਏ ਦੀ ਨਜਾਇਜ਼ ਰਾਸ਼ੀ ਬਰਾਮਦ ਕੀਤੀ ਹੈ ਅਤੇ ਇਸ ਦੇ ਨਾਲ ਹੀ ਇੱਕ ਕੈਸ਼ ਕਾਊਂਟਿੰਗ ਮਸ਼ੀਨ ਅਤੇ ਤਿੰਨ ਮਹਿੰਗੇ ਵਾਹਨ ਵੀ ਜ਼ਬਤ ਕੀਤੇ ਹਨ। ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤਾ ਗਿਆ ਹੈ। ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਪੁੱਛਗਿੱਛ ਜਾਰੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਸ ਦੀ ਜਾਣਕਾਰੀ DGP ਗੌਰਵ ਯਾਦਵ ਨੇ X ਅਕਾਊਂਟ ‘ਤੇ ਦਿੱਤੀ ਹੈ|