Connect with us

National

ਜੰਮੂ-ਕਸ਼ਮੀਰ: ਸਰਹੱਦ ਪਾਰ ਤੋਂ ਭਾਰਤ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਅੱਤਵਾਦੀ ਨੂੰ ਮਾਰੀਆ

Published

on

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਪੁਲਸ ਮੁਤਾਬਕ ਬੁੱਧਵਾਰ ਰਾਤ ਨੂੰ ਸੈਦਪੋਰਾ ਇਲਾਕੇ ‘ਚ ਫੌਜ ਅਤੇ ਜੰਮੂ-ਕਸ਼ਮੀਰ ਦੀ ਸਾਂਝੀ ਟੀਮ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਟੀਮ ਨੇ ਸਭ ਤੋਂ ਪਹਿਲਾਂ ਭਾਰਤੀ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇੱਕ ਸਮੂਹ ਨੂੰ ਰੋਕਿਆ। ਇਸ ਦੌਰਾਨ ਇੱਕ ਘੁਸਪੈਠੀਏ ਵੀ ਮਾਰਿਆ ਗਿਆ। ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ।