National
ਜੰਮੂ-ਕਸ਼ਮੀਰ: ਕਿਸ਼ਤਵਾੜ ਜ਼ਿਲ੍ਹੇ ਦੇ ਪਿੰਡ ‘ਚ ਫੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, 2 ਤੋਂ 3 ਲੋਕ ਸਨ ਸਵਾਰ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਅੱਜ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹੈਲੀਕਾਪਟਰ ਵਿੱਚ 2 ਤੋਂ 3 ਲੋਕ ਸਵਾਰ ਸਨ। ਹਾਦਸੇ ‘ਚ ਪਾਇਲਟ ਦੇ ਜ਼ਖਮੀ ਹੋਣ ਦੀ ਖਬਰ ਹੈ। ਫੌਜ ਦੇ ਇਕ ਅਧਿਕਾਰੀ ਮੁਤਾਬਕ ਪਾਇਲਟਾਂ ਨੂੰ ਸੱਟਾਂ ਲੱਗੀਆਂ ਹਨ ਪਰ ਉਹ ਸੁਰੱਖਿਅਤ ਹਨ। ਫਿਲਹਾਲ ਇਸ ਹਾਦਸੇ ‘ਚ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਮਰਵਾਹ ਇਲਾਕੇ ‘ਚ ਵਾਪਰਿਆ। ਰੱਖਿਆ ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ, ਹੋਰ ਵੇਰਵਿਆਂ ਦੀ ਉਡੀਕ ਹੈ।
ਜਾਣਕਾਰੀ ਮੁਤਾਬਕ ਕਿਸ਼ਤਵਾੜ ‘ਚ ਪਿਛਲੇ ਦੋ-ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਤਿੰਨ ਫੌਜੀ ਅਧਿਕਾਰੀ ਹੈਲੀਕਾਪਟਰ ‘ਤੇ ਜਾ ਰਹੇ ਸਨ, ਇੱਥੇ ਹੀ ਹੈਲੀਕਾਪਟਰ ਕਰੈਸ਼ ਹੋ ਗਿਆ। ਹਾਦਸੇ ਤੋਂ ਬਾਅਦ ਜਿੱਥੇ ਬਚਾਅ ਟੀਮਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ, ਉੱਥੇ ਹੀ ਕਿਸ਼ਤਵਾੜ ਜ਼ਿਲੇ ‘ਚ ਫੌਜ ਦਾ ALH ਧਰੁਵ ਹੈਲੀਕਾਪਟਰ ਕਰੈਸ਼ ਹੋ ਗਿਆ, ਜੋ ਚਨਾਬ ਨਦੀ ‘ਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹੈਲੀਕਾਪਟਰ ‘ਚ ਦੋ ਪਾਇਲਟ ਅਤੇ ਇਕ ਕਮਾਂਡਿੰਗ ਅਫਸਰ ਸੀ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ‘ਚ ਕਮਾਂਡਿੰਗ ਅਧਿਕਾਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ, ਜਦਕਿ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।