National
ਜੰਮੂ-ਕਸ਼ਮੀਰ:4 ਦਿਨਾਂ ‘ਚ ਹੋਇਆ ਪੰਜਵਾਂ ਮੁਕਾਬਲਾ,6 ਅੱਤਵਾਦੀ ਕੀਤੇ ਢੇਰ, 5 ਜਵਾਨ ਹੋਏ ਸ਼ਹੀਦ
ਜੰਮੂ-ਕਸ਼ਮੀਰ ਦੇ ਪੁੰਛ ‘ਚ ਵੀਰਵਾਰ 20 ਅਪ੍ਰੈਲ ਨੂੰ ਈਦ ਲਈ ਫਲ ਅਤੇ ਸਬਜ਼ੀਆਂ ਲੈ ਕੇ ਜਾ ਰਹੀ ਫੌਜ ਦੀ ਵੈਨ ‘ਤੇ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ। ਗ੍ਰਨੇਡ ਤੋਂ ਧਮਾਕੇ ਤੋਂ ਬਾਅਦ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਦੌਰਾਨ ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਪੰਜ ਜਵਾਨ ਵੀ ਸ਼ਹੀਦ ਹੋ ਗਏ।
ਇਸ ਘਟਨਾ ਤੋਂ ਬਾਅਦ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਘਾਟੀ ‘ਚ ਅੱਤਵਾਦੀਆਂ ਖਿਲਾਫ ਸਾਂਝਾ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਪਿਛਲੇ ਬੁੱਧਵਾਰ ਤੋਂ ਹੁਣ ਤੱਕ ਯਾਨੀ 3 ਤੋਂ 6 ਮਈ ਤੱਕ ਮਾਛਿਲ, ਬਾਰਾਮੂਲਾ, ਅਨੰਤਨਾਗ, ਰਾਜੌਰੀ ਅਤੇ ਕਰਹਾਮਾ ਕੁੰਜਰ (ਬਾਰਾਮੂਲਾ) ‘ਚ ਅੱਤਵਾਦੀਆਂ ਨਾਲ ਮੁਕਾਬਲੇ ਹੋਏ ਹਨ।
ਰਾਜੇਰੀ ਦੇ ਕੰਡੀ ਇਲਾਕੇ ‘ਚ ਸ਼ੁੱਕਰਵਾਰ ਸਵੇਰੇ 7.30 ਵਜੇ ਤੋਂ ਮੁਕਾਬਲਾ ਚੱਲ ਰਿਹਾ ਹੈ। ਇਸ ‘ਚ ਅੱਤਵਾਦੀਆਂ ਦੇ ਮੁਕਾਬਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਇੱਕ ਅੱਤਵਾਦੀ ਵੀ ਮਾਰਿਆ ਗਿਆ ਹੈ। ਇੱਥੇ ਮੁਕਾਬਲਾ ਅਜੇ ਵੀ ਜਾਰੀ ਹੈ।
ਇਸ ਤੋਂ ਇਲਾਵਾ ਬਾਰਾਮੂਲਾ ਦੇ ਕਰਹਾਮਾ ਕੁੰਜਰ ‘ਚ ਅੱਜ ਯਾਨੀ ਸ਼ਨੀਵਾਰ ਤੜਕੇ 4 ਵਜੇ ਤੋਂ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਅੱਤਵਾਦੀਆਂ ਦੇ ਟਿਕਾਣੇ ਦਾ ਪਤਾ ਲੱਗ ਗਿਆ ਹੈ। ਆਪਰੇਸ਼ਨ ਜਾਰੀ ਹੈ। ਸੂਤਰਾਂ ਮੁਤਾਬਕ ਇਹ ਉਹੀ ਅੱਤਵਾਦੀ ਹਨ ਜੋ ਪੁੰਛ ‘ਚ ਫੌਜ ਦੇ ਟਰੱਕ ‘ਤੇ ਹਮਲੇ ‘ਚ ਸ਼ਾਮਲ ਸਨ।
ਜੰਮੂ-ਕਸ਼ਮੀਰ ਦੇ ਡੀਜੀਪੀ ਮੁਕਾਬਲੇ ਵਾਲੀ ਥਾਂ ‘ਤੇ ਪਹੁੰਚ ਗਏ ਹਨ
ਨਿਊਜ਼ ਏਜੰਸੀ ਨੇ ਜਾਣਕਾਰੀ ਦਿੱਤੀ ਹੈ ਕਿ ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਅਤੇ ਏਡੀਜੀਪੀ ਜੰਮੂ ਮੁਕੇਸ਼ ਸਿੰਘ ਮੁਕਾਬਲੇ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਰਾਜੌਰੀ ਵਿੱਚ ਮੁਕਾਬਲਾ ਗੋਆ ਦੇ ਪਣਜੀ ਵਿੱਚ ਚੱਲ ਰਹੀ ਐਸਸੀਓ ਮੀਟਿੰਗ ਤੋਂ ਪਹਿਲਾਂ ਸ਼ੁਰੂ ਹੋਇਆ ਸੀ। ਇਸ ਬੈਠਕ ‘ਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਵੀ ਸ਼ਿਰਕਤ ਕੀਤੀ ਹੈ। ਇਸ ‘ਚ ਜੈਸ਼ੰਕਰ ਨੇ ਭੁੱਟੋ ਦੇ ਸਾਹਮਣੇ ਕਿਹਾ ਸੀ- ਅੱਤਵਾਦ ਦੁਨੀਆ ਲਈ ਸਭ ਤੋਂ ਵੱਡਾ ਖ਼ਤਰਾ ਹੈ।
ਜਿੱਥੇ ਅੱਤਵਾਦੀ ਘਿਰੇ ਹੋਏ ਹਨ, ਉੱਥੇ ਪਹਾੜੀਆਂ ਅਤੇ ਜੰਗਲ ਹਨ
ਫੌਜ ਨੇ ਦੱਸਿਆ ਕਿ ਇਹ ਆਪਰੇਸ਼ਨ 3 ਮਈ ਨੂੰ ਸ਼ੁਰੂ ਹੋਇਆ ਸੀ। ਰਾਜੌਰੀ ਦੇ ਕੰਢੀ ਦੇ ਜੰਗਲਾਂ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਸ਼ੁੱਕਰਵਾਰ ਸਵੇਰੇ 7:30 ਵਜੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋਈ। ਅੱਤਵਾਦੀ ਇੱਕ ਗੁਫਾ ਦੇ ਅੰਦਰ ਲੁਕੇ ਹੋਏ ਸਨ। ਜਿਸ ਇਲਾਕੇ ‘ਚ ਅੱਤਵਾਦੀ ਲੁਕੇ ਹੋਏ ਹਨ, ਉੱਥੇ ਬਹੁਤ ਸਾਰੀ ਬਨਸਪਤੀ ਅਤੇ ਪਹਾੜੀਆਂ ਹਨ।
ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਟਰੱਕ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ, ਜਿਸ ‘ਚ 5 ਜਵਾਨ ਸ਼ਹੀਦ ਹੋ ਗਏ। ਸ਼ਹੀਦਾਂ ਦੀ ਪਛਾਣ ਲਾਂਸ ਨਾਇਕ ਦੇਬਾਸ਼ੀਸ਼ ਬਾਸਵਾਲ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ, ਸਿਪਾਹੀ ਸੇਵਕ ਸਿੰਘ ਅਤੇ ਹੌਲਦਾਰ ਮਨਦੀਪ ਸਿੰਘ ਵਜੋਂ ਹੋਈ ਹੈ।