Amritsar
ਕਰੋਨਾ ਵਾਈਰਸ ਨੂੰ ਲੈ ਕੇ ਜੱਥੇਦਾਰ ਅਕਾਲ ਤਖ਼ਤ ਗੰਭੀਰ

ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ/ਮਲਕੀਤ ਸਿੰਘ ) : ਕਰੋਨਾ ਵਾਈਰਸ ਨੂੰ ਲੈ ਕੇ ਜਿੱਥੇ ਸਿਹਤ ਵਿਭਾਗਾਂ ਅਤੇ ਸਰਕਾਰਾਂ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਥੇ ਈ ਅਕਾਲ ਤਖ਼ਤ ਸਾਹਿਬ ਤੇ ਵੀ ਇਸ ਨੂੰ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ।

ਅੰਮ੍ਰਿਤਸਰ ਪ੍ਰਸ਼ਾਸਨ ਅਤੇ ਜੱਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਕਰੋਨਾ ਵਾਈਰਸ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਦੋਹਾਂ ਧਿਰਾਂ ਵਿਚਾਲੇ ਅਹਿਮ ਚਰਚਾ ਹੋਈ ਅਤੇ ਕੋਰਨਾ ਵਾਈਰਸ ਦੀ ਮਹਾਂਮਾਰੀ ਨਾਲ ਨਜਿੱਠਣ ਲਈ ਰਣਨੀਤੀ ਵੀ ਬਣਾਈ ਗਈ।ਜੱਥੇਦਾਰ ਅਕਾਲ ਤਖ਼ਤ ਦਾ ਕਹਿਣਾ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਦਰਬਾਰ ਸਾਹਿਬ ਨਤਮਸਤਕ ਹੋਣ ਵਾਲੀ ਸੰਗਤ ਨੂੰ ਇਹਨਾਂ ਆਦੇਸ਼ਾਂ ਤੋਂ ਜਾਣੂ ਕਰਾਇਆ ਜਾਏਗਾ।