Connect with us

Punjab

ਸਿੱਖ ਜੱਥੇਬੰਦੀਆਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਲੁਧਿਆਣਾ ‘ਚ ਕੀਤਾ ਗਿਆ ਵਿਰੋਧ

Published

on

ਲੁਧਿਆਣਾ : ਲੁਧਿਆਣਾ ‘ਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪਹੁੰਚਣ ’ਤੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਪੰਥਕ ਅਕਾਲੀ ਲਹਿਰ, ਧਰਮ ਪ੍ਰਚਾਰ ਲਹਿਰ ਜਥੇਬੰਦੀਆਂ ਨਾਲ ਆਏ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ‘ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ’ ਅਤੇ ‘ਜਥੇਦਾਰ ਬਾਦਲ ਪਰਿਵਾਰ ਦੇ ਗੁਲਾਮ ਕਦੋਂ ਤੱਕ ਰਹਿਣਗੇ’ ਲਿਖੇ ਪੋਸਟਰ ਫੜ ਕੇ ਰੋਸ ਵਿਖਾਵਾ ਸ਼ੁਰੂ ਕਰ ਦਿੱਤਾ ।

ਮੌਕੇ ਨੂੰ ਦੇਖਦੇ ਹੋਏ ਭਾਰੀ ਪੁਲਿਸ ਫੋਰਸ ਪਹੁੰਚ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਸੜਕ ’ਤੇ ਹੀ ਰੋਕ ਲਿਆ। ਸਿੱਖ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਸਬੰਧੀ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਵਾਲ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਨੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਨੇ।

ਉਨ੍ਹਾਂ ਦੀ ਮਰਿਆਦਾ ਨੂੰ ਭੰਗ ਕਰਨਾ ਚਾਹੁੰਦੇ ਨੇ। ਉਨ੍ਹਾਂ ਕਿਹਾ ਕਿ ਇਹ ਲੋਕ ਕੌਣ ਨੇ ਮੈਂ ਨਹੀਂ ਜਾਣਦਾ ਕਿਉਂਕਿ ਇਨ੍ਹਾਂ ਨੇ ਮੇਰੇ ਨਾਲ ਮਿਲਣ ਦੀ ਵੀ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਮਸਲੇ ਦੇ ਹੱਲ ਬਾਰੇ ਕੋਈ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਐਸਜੀਪੀਸੀ ਦੇ ਪ੍ਰਧਾਨ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਜਾ ਕੇ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵਿਰੋਧ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਰ ਰਹੇ ਨੇ ਜੋ ਕਿ ਬੇਹੱਦ ਸ਼ਰਮਨਾਕ ਹੈ।