Connect with us

Entertainment

‘ JATT & JULIET 3’ ਫ਼ਿਲਮ ਦੀ ਰਿਲੀਜ਼ ਹੋਈ ਡੇਟ

Published

on

JATT & JULIET 3 :  ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਨੀਰੂ ਆਪਣੀ ਫਿਲਮ ਸ਼ਾਇਰ ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਫਿਲਮ ਵਿੱਚ ਅਦਾਕਾਰਾ ਸਤਿੰਦਰ ਸਰਤਾਜ ਨਾਲ ਇਸ਼ਕ ਫਰਮਾਉਂਦੇ ਹੋਏ ਨਜ਼ਰ ਆਈ। ਫਿਲਹਾਲ ਇਸ ਵਿਚਾਲੇ ਨੀਰੂ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਗੁੱਡ ਨਿਊਜ਼ ਦਿੱਤੀ ਹੈ। ਦਰਅਸਲ, ਨੀਰੂ ਵੱਲੋਂ ਆਪਣੀ ਲੰਬੇ ਸਮੇਂ ਤੋਂ ਉਡੀਕੀ ਜਾਣ ਵਾਲੀ ਫਿਲਮ ‘ਜੱਟ ਐਡ ਜੁਲੀਅਟ 3’ ਦਾ ਨਵੇਂ ਪੋਸਟਰ ਨਾਲ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਹੈ।

ਜੀ ਹਾਂ, ਅਦਾਕਾਰਾ ਨੇ ਬਹੇੱਦ ਦਿਲਚਸਪ ਤਰੀਕੇ ਨਾਲ ਫਿਲਮ ਦੀ ਰਿਲੀਜ਼ ਡੇਟ ਸਣੇ ਸ਼ਾਨਦਾਰ ਪੋਸਟਰ ਸ਼ੇਅਰ ਕੀਤਾ ਹੈ। 28 ਜੂਨ 2024 ਨੂੰ ਰਿਲੀਜ਼ ਹੋਵੇਗੀ ਫ਼ਿਲਮ|

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਕਾਰਾ ਕਈ ਵਾਰ ਫਿਲਮ ਦੇ ਸੈੱਟ ਤੋਂ ਕਾਸਟ ਨਾਲ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਫਿਲਹਾਲ ਪੋਸਟਰ ਵੇਖਣ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਫਿਲਮ ਵੇਖਣ ਨੂੰ ਲੈ ਉਤਸ਼ਾਹ ਹੋਰ ਵੀ ਵੱਧ ਗਿਆ ਹੈ।

ਜੇਕਰ ਨੀਰੂ ਦੇ ਵਰਕਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਆਪਣੀ ਫਿਲਮ ਸ਼ਾਇਰ ਨੂੰ ਲੈ ਵਾਹੋ ਵਾਹੀ ਖੱਟ ਰਹੀ ਹੈ। ਇਸਦੇ ਨਾਲ ਹੀ ਜੇਕਰ ਦਿਲਜੀਤ ਦੋਸਾਂਝ ਦੀ ਗੱਲ ਕਰਿਏ ਤਾਂ ਉਹ ਹਾਲ ਹੀ ਵਿੱਚ ਆਪਣੇ ਵੈਨਕੁਵਰ ਬੀਸੀ ਪਲੇਸ ਸਟੇਡੀਅਮ ਵਿੱਚ ਸ਼ੋਅ ਦੇ ਚੱਲਦੇ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਸ਼ੋਅ ਦੇ ਇੱਕ ਤੋਂ ਬਾਅਦ ਇੱਕ ਲਗਾਤਾਰ ਕਈ ਵੀਡੀਓ ਸਾਹਮਣੇ ਆ ਰਹੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਦਿਲਜੀਤ ਹਾਲ ਹੀ ਵਿੱਚ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵਿਖਾਈ ਦਿੱਤੇ। 12 ਅਪ੍ਰੈਲ ਨੂੰ ਰਿਲੀਜ਼ ਹੋਈ ਫਿਲਮ ਨੂੰ ਹਾਲੇ ਤੱਕ ਪ੍ਰਸ਼ੰਸਕਾਂ ਦਾ ਪਿਆਰ ਮਿਲ ਰਿਹਾ ਹੈ।