Punjab
ਕਸ਼ਮੀਰ ‘ਚ ਮੁੱਠਭੇੜ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ

ਪਟਿਆਲਾ, 07 ਜੁਲਾਈ (ਮੁਕੇਸ਼ ਸੈਣੀ): ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਗੋਸੂ ਇਲਾਕੇ ‘ਚ ਮੰਗਲਵਾਰ ਸਵੇਰੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸੇ ਦੌਰਾਨ ਫ਼ੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਜਿਸ ਦੀ ਪਛਾਣ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਵਜੋਂ ਹੋਈ ਹੈ
ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ ’24 ਪੰਜਾਬ ਰੈਜੀਮੈਂਟ’ ਦਾ ਜਵਾਨ ਰਾਜਵਿੰਦਰ ਸਿੰਘ ਪੁੱਤਰ ਸ. ਅਵਤਾਰ ਸਿੰਘ, ਕਸ਼ਮੀਰ ਵਿਖੇ ਮਿਲੀਟੈਂਟਾਂ ਨਾਲ ਚੱਲ ਰਹੇ ਆਰਮੀ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਿਆ ਹੈ।