Connect with us

Punjab

ਬਠਿੰਡਾ ‘ਚ ਰਿਸ਼ਵਤ ਲੈਂਦਾ ਫੜਿਆ ਗਿਆ ਪੁੱਡਾ ਦਾ ਜੇਈ ਤੇ ਗਾਰਡ

Published

on

11AUGUST 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੁੱਡਾ ਦੇ ਬਠਿੰਡਾ ਵਿਕਾਸ ਅਥਾਰਟੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਗੁਰਵਿੰਦਰ ਸਿੰਘ ਅਤੇ ਉਸ ਦੇ ਇੱਕ ਨਿੱਜੀ ਸੁਰੱਖਿਆ ਗਾਰਡ ਗੁਰਮੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਹ ਪਲਾਟ ਲਈ ਐਨਓਸੀ ਜਾਰੀ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ।

ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦਫ਼ਤਰ ਬਠਿੰਡਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਵਾਸੀ ਮਾਡਲ ਟਾਊਨ ਫੇਜ਼-1 ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਨੇ ਦੱਸਿਆ ਸੀ ਕਿ ਉਹ ਹਰਚੰਦ ਸਿੰਘ ਸੂਬੇਦਾਰ ਤੋਂ ਮਾਡਲ ਟਾਊਨ ਫੇਜ਼-1 ਬਠਿੰਡਾ ਵਿੱਚ ਸਥਿਤ ਇੱਕ ਮਕਾਨ ਖਰੀਦਣਾ ਚਾਹੁੰਦਾ ਸੀ, ਜਿਸ ਦਾ ਐਨਓਸੀ ਉਸ ਦੇ ਨਾਂ ’ਤੇ ਜਾਰੀ ਕੀਤਾ ਜਾਣਾ ਸੀ। ਹਰਚੰਦ ਸਿੰਘ ਨੇ ਇਸ ਲਈ 13 ਜੁਲਾਈ 2023 ਨੂੰ ਆਨਲਾਈਨ ਅਪਲਾਈ ਕੀਤਾ ਸੀ।

9 ਅਗਸਤ ਨੂੰ ਦੋਸ਼ੀ ਜੇ.ਈ ਦੇ ਦਫ਼ਤਰ ‘ਚ ਐਨ.ਓ.ਸੀ ਜਾਰੀ ਕਰਨ ਲਈ ਗਿਆ ਤਾਂ ਉਕਤ ਜੇ.ਈ ਨੇ ਆਪਣੇ ਨਿੱਜੀ ਸੁਰੱਖਿਆ ਗਾਰਡ ਗੁਰਮੀਤ ਸਿੰਘ ਰਾਹੀਂ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਦੋਸ਼ੀ ਜੇ.ਈ ਦਾ ਨਿੱਜੀ ਸੁਰੱਖਿਆ ਗਾਰਡ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 5000 ਰੁਪਏ ਲੈ ਚੁੱਕਾ ਸੀ। ਬਾਕੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਵਿਜੀਲੈਂਸ ਨੇ ਮੁਲਜ਼ਮ ਕੋਲੋਂ ਪਹਿਲੀ ਰਿਸ਼ਵਤ ਦੀ 5000 ਰੁਪਏ ਦੀ ਰਕਮ ਵੀ ਬਰਾਮਦ ਕਰ ਲਈ ਹੈ।