Punjab
SOE-ਮੈਰੀਟੋਰੀਅਸ ਸਕੂਲਾਂ ਲਈ ਸਾਂਝੀ ਦਾਖਲਾ ਪ੍ਰੀਖਿਆ ਅੱਜ
30 ਮਾਰਚ 2024: ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਅੱਜ ਹੋਵੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਬਣਾਏ ਗਏ ਹਨ। ਇਸ ਵਾਰ ਦਾਖ਼ਲੇ ਲਈ ਮੁਕਾਬਲਾ ਸਖ਼ਤ ਹੋਵੇਗਾ। 24002 ਸੀਟਾਂ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਵਿਚਾਲੇ ਮੁਕਾਬਲਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਭਾਗ ਵੱਲੋਂ ਫਲਾਇੰਗ ਟੀਮਾਂ ਬਣਾਈਆਂ ਗਈਆਂ ਹਨ, ਜੋ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ। SOE ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਪ੍ਰੀਖਿਆ ਦੁਪਹਿਰ 1 ਵਜੇ ਤੱਕ ਚੱਲੇਗੀ।