Connect with us

India

ਪੱਤਰਕਾਰ ਭਾਈਚਾਰੇ ਵੱਲੋਂ ਸਿੱਧੂ ਮੂਸੇਵਾਲੇ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

Published

on

ਲੁਧਿਆਣਾ, ਸੰਜੀਵ ਸੂਦ, 16 ਜੂਨ : ਬੀਤੇ ਦਿਨੀਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਮੀਡੀਆ ਵਿਰੁੱਧ ਭੱਦੀ ਸ਼ਬਦਾਵਲੀ ਆਪਣੇ ਪ੍ਰਸ਼ੰਸਕਾਂ ਨੂੰ ਮੀਡੀਆ ਖ਼ਿਲਾਫ਼ ਭੜਕਾਉਣ ਅਤੇ ਉਨ੍ਹਾਂ ਤੋਂ ਗੰਦੇ ਕੁਮੈਂਟ ਕਰਵਾਉਣ ਦੇ ਖ਼ਿਲਾਫ਼ ਅੱਜ ਲੁਧਿਆਣਾ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨੂੰ ਇੱਕ ਲਿਖਤੀ ਸ਼ਿਕਾਇਤ ਮੂਸੇਵਾਲੇ ਦੇ ਖ਼ਿਲਾਫ਼ ਦਿੱਤੀ ਗਈ।

ਇਸ ਦੌਰਾਨ ਪੱਤਰਕਾਰ ਭਾਈਚਾਰੇ ਵੱਲੋਂ ਮੂਸੇਵਾਲੇ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਉਸ ਦੇ ਉਕਸਾਉਣ ‘ਚ ਆ ਕੇ ਪੱਤਰਕਾਰਾਂ ‘ਤੇ ਗਲਤ ਟਿੱਪਣੀਆ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨੇ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਸਾਈਬਰ ਸੈੱਲ ਨੂੰ ਇਸ ਮਾਮਲੇ ਦੀ ਜਾਂਚ ਅਤੇ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਦੌਰਾਨ ਲੁਧਿਆਣਾ ਦੇ ਸਮੂਹ ਪ੍ਰਿੰਟ ਇਲੈਕਟ੍ਰਾਨਿਕ ਵੈੱਬ ਮੀਡੀਆ ਨਾਲ ਜੁੜੇ ਪੱਤਰਕਾਰ ਭਾਈਚਾਰੇ ਵੱਲੋਂ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਇਕਜੁਟਤਾ ਵਿਖਾਈ ਗਈ ਅਤੇ ਕਿਹਾ ਗਿਆ ਕਿ ਮੀਡੀਆ ਵੱਲੋਂ ਨਿਰਪੱਖ ਹੋ ਕੇ ਹਮੇਸ਼ਾ ਹਰ ਕਿਸੇ ਦੀ ਹੱਕ ਸੱਚ ਦੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ। ਸਵਾਲ ਕਰਨਾ ਮੀਡੀਆ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਇਹ ਹੱਕ ਉਸ ਨੂੰ ਸੰਵਿਧਾਨ ਨੇ ਦਿੱਤਾ ਹੈ, ਪਰ ਇਸ ਦੇ ਉਲਟ ਪੰਜਾਬੀ ਗਾਇਕ ਮੂਸੇਵਾਲਾ ਨਾ ਸਿਰਫ ਸੋਸ਼ਲ ਮੀਡੀਆ ‘ਤੇ ਕੂੜ ਪ੍ਰਚਾਰ ਕਰ ਰਿਹਾ ਹੈ ਮੀਡੀਆ ਦੇ ਖ਼ਿਲਾਫ਼ ਫੈਂਸ ਨੂੰ ਭੜਕਾ ਰਿਹਾ ਹੈ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ।