National
Kangana Ranaut ਦਾ ਫਿਰ ਕਿਸਾਨਾਂ ਲਈ ਵੱਡਾ ਬਿਆਨ
KANGANA RANAUT : ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਇਨ੍ਹੀਂ ਦਿਨੀਂ ਕੰਗਨਾ ਫਿਰ ਤੋਂ ਚਰਚਾ ‘ਚ ਨਜ਼ਰ ਆ ਰਹੀ ਹੈ।
ਮੰਡੀ ਦੀ ਭਾਜਪਾ ਸੰਸਦ ਕੰਗਨਾ ਰਣੌਤ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਕੰਗਨਾ ਰਣੌਤ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਇਸ ਬਿਆਨ ਤੋਂ ਬਾਅਦ ਮੇਰਾ ਵਿਰੋਧ ਕੀਤਾ ਜਾਵੇਗਾ, ਪਰ ਇਸ ਦੇ ਬਾਵਜੂਦ ਮੈਂ ਕੇਂਦਰ ਸਰਕਾਰ ਤੋਂ ਤਿੰਨੋਂ ਕਿਸਾਨ ਪੱਖੀ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕਰਦੀ ਹਾਂ।
ਮੰਡੀ ਦੇ ਸੰਸਦ ਮੈਂਬਰ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ ਅਤੇ ਮੈਂ ਕੇਂਦਰ ਸਰਕਾਰ ਤੋਂ ਇਹ ਤਿੰਨੇ ਕਾਨੂੰਨ ਵਾਪਸ ਲਿਆਉਣ ਦੀ ਮੰਗ ਕਰਦੀ ਹਾਂ।