Punjab
ਪੰਜਾਬ ‘ਚ ਥਾਣੇ ‘ਤੇ ਹੋਏ ਹਮਲੇ ‘ਚ ਕੰਗਣਾ ਦੀ ਹੋਈ ਐਂਟਰੀ,ਸੋਸ਼ਲ ਮੀਡੀਆ ਰਾਹੀਂ ਪੰਜਾਬ ‘ਤੇ ਸਾਧਿਆ ਨਿਸ਼ਾਨਾ
ਪੰਜਾਬ ਦੇ ਅਜਨਾਲਾ ਥਾਣੇ ‘ਚ ਖਾਲਿਸਤਾਨ ਸਮਰਥਕਾਂ ਦੀ ਰੈਲੀ ‘ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਐਂਟਰੀ ਹੋਈ ਹੈ। ਕੰਗਨਾ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ ‘ਤੇ ਨਿਸ਼ਾਨਾ ਸਾਧਿਆ ਹੈ।
ਕੰਗਨਾ ਨੇ ਲਿਖਿਆ- ਮੈਂ 2 ਸਾਲ ਪਹਿਲਾਂ ਦੱਸ ਦਿੱਤਾ ਸੀ ਕਿ ਅੱਜ ਪੰਜਾਬ ਵਿੱਚ ਕੀ ਹੋ ਰਿਹਾ ਹੈ। ਮੇਰੇ ਖਿਲਾਫ ਕਈ ਕੇਸ ਦਰਜ ਕੀਤੇ ਗਏ। ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਮੇਰੀ ਕਾਰ ‘ਤੇ ਪੰਜਾਬ ‘ਚ ਹਮਲਾ ਹੋਇਆ, ਪਰ ਮੈਂ ਜੋ ਕਿਹਾ ਉਹ ਹੋਇਆ। ਹੁਣ ਸਮਾਂ ਆ ਗਿਆ ਹੈ ਕਿ ਗੈਰ-ਖਾਲਿਸਤਾਨੀ ਸਿੱਖ ਆਪਣੀ ਸਥਿਤੀ ਅਤੇ ਇਰਾਦੇ ਸਾਫ਼ ਕਰਨ।
ਕੰਗਨਾ ਰਨੋਟ ਦੀ ਸੋਸ਼ਲ ਮੀਡੀਆ ਪੋਸਟ
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੇ ਹਮਲੇ ਦੀ ਅਗਵਾਈ ਕੀਤੀ
23 ਫਰਵਰੀ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ ‘ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਲੈਸ ਖਾਲਿਸਤਾਨ ਸਮਰਥਕਾਂ ਨੇ ਹਮਲਾ ਕਰ ਦਿੱਤਾ ਸੀ। ਇਹ ਵਾਰਸ ਪੰਜਾਬ ਦਿਓ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਸਨ। ਅੰਮ੍ਰਿਤਪਾਲ ਖੁਦ ਵੀ ਉਥੇ ਪਹੁੰਚ ਗਿਆ। ਇਹ ਲੋਕ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਉਥੇ ਪੁੱਜੇ ਸਨ।