Connect with us

Entertainment

ਕੰਠ ਕਲੇਰ ਨੇ ਨਵੇਂ ਗੀਤ ‘ਕਾਸ਼ 2’ ਦਾ ਕੀਤਾ ਐਲਾਨ

Published

on

18 ਮਾਰਚ 2024: ਪੰਜਾਬੀ ਗਾਇਕ ਕੰਠ ਕਲੇਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੇਸ਼ ਅਤੇ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦਾ ਖੂਬ ਮਨੋਰੰਜਨ ਕੀਤਾ ਹੈ। ਦੱਸ ਦੇਈਏ ਕਿ ਕਰੀਬ 9 ਸਾਲ ਪਹਿਲਾਂ ਗਾਇਕ ਵੱਲੋਂ ਸੁਪਰਹਿੱਟ ਗੀਤ ਕਾਸ਼ ਰਿਲੀਜ਼ ਕੀਤਾ ਗਿਆ ਸੀ। ਹੁਣ ਕਲਾਕਾਰ ਇੱਕ ਵਾਰ ਫਿਰ ਤੋਂ ਕਾਸ਼ 2 ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਉਨ੍ਹਾਂ ਕਾਸ਼-2 ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪ੍ਰਸ਼ੰਸਕ ਵੀ ਆਪਣੀ ਖੁਸ਼ੀ ਜਤਾ ਰਹੇ ਹਨ। ਕੰਠ ਕਲੇਰ ਦੇ ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਸੀ, ਹੁਣ ਕਰੀਬ 9 ਸਾਲ ਬਾਅਦ ਇੱਕ ਵਾਰ ਫਿਰ ਤੋਂ ਕਲਾਕਾਰ ਆਪਣੇ ਗੀਤ ਰਾਹੀਂ ਫੈਨਜ਼ ਦਾ ਦਿਲ ਜਿੱਤਣ ਆ ਰਹੇ ਹਨ।

ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਆਪਣੀ ਖੁਸ਼ੀ ਜ਼ਾਹਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਪੰਜਾਬੀ ਇੰਡਸਟਰੀ ਦੇ ਸਭ ਤੋਂ ਵਧੀਆ ਗਾਇਕਾਂ ਵਿੱਚੋਂ ਇੱਕ..ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਮੇਰਾ ਪਸੰਦੀਦਾ ਗਾਇਕ ਅਤੇ ਗੀਤ।

ਕਾਸ਼ ਗੀਤ 9 ਸਾਲ ਪਹਿਲਾਂ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਫਿਲਹਾਲ ਕਾਸ਼ 2 ਗੀਤ ਦੇ ਐਲਾਨ ਤੋਂ ਬਾਅਦ ਪ੍ਰਸ਼ੰਸਕ ਇਸ ਗੀਤ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।