Punjab
ਥੋੜ੍ਹੀ ਦੇਰ ‘ਚ ਕਰਮਜੀਤ ਅਨਮੋਲ ਭਰਨਗੇ ਨੌਮੀਨੇਸ਼ਨ

ਆਪ’ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਹ ਦਾਣਾ ਮੰਡੀ ਕੋਟਕਪੂਰਾ ਵਿਖੇ ਉੱਘੇ ਫਿਲਮ ਕਲਾਕਾਰ ਗਿੱਪੀ ਗਰੇਵਾਲ ਅਤੇ ਬਿੰਨੂ ਢਿੱਲੋਂ ਦੇ ਨਾਲ ਰੋਡ ਸ਼ੋਅ ਦੀ ਅਗਵਾਈ ਕਰਨਗੇ|
ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਪਿਛਲੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਅਨਮੋਲ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਗੇਜਾ ਰਾਮ ਵੱਲੋਂ ਆਪਣੀ ਨਾਮਜ਼ਦਗੀ ਤੋਂ ਪਹਿਲਾਂ ਇੱਕ ਜਨਤਕ ਮੀਟਿੰਗ ਅਤੇ ਰੋਡ ਸ਼ੋਅ ਵੀ ਕੀਤਾ ਜਾ ਰਿਹਾ ਹੈ। ਜਿੱਥੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ, ਜਗਮੋਹਨ ਸਿੰਘ ਰਾਜੂ ਅਤੇ ਲੋਕ ਸਭਾ ਹਲਕਾ ਇੰਚਾਰਜ ਪ੍ਰਦੀਪ ਗਰਗ ਵੀ ਮੌਜੂਦ ਰਹਿਣਗੇ।