National
ਕਰਨਾਟਕ ਚੋਣ: ਪ੍ਰਿਅੰਕਾ ਗਾਂਧੀ ਕੱਲ੍ਹ ਜਾਣਗੇ ਕਰਨਾਟਕ, ਔਰਤਾਂ ਨਾਲ ਕਰਨਗੇ ਗੱਲਬਾਤ

ਕਾਂਗਰਸ ਦੀ ਜਨਰਲ ਸਕੱਤਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਵਿੱਚੋਂ ਇੱਕ ਪ੍ਰਿਅੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ ਕਰਨਾਟਕ ਵਿੱਚ ਪ੍ਰਚਾਰ ਕਰੇਗੀ। ਕਾਂਗਰਸ ਵੱਲੋਂ ਸੋਮਵਾਰ ਨੂੰ ਇੱਥੇ ਜਾਰੀ ਬਿਆਨ ਮੁਤਾਬਕ ਪ੍ਰਿਯੰਕਾ ਵਾਡਰਾ ਕਰਨਾਟਕ ‘ਚ ਔਰਤਾਂ ਨਾਲ ਗੱਲਬਾਤ ਕਰੇਗੀ ਅਤੇ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕਰਨ ਤੋਂ ਇਲਾਵਾ ਇਕ ਜਨਤਕ ਸਭਾ ਨੂੰ ਸੰਬੋਧਨ ਕਰੇਗੀ।
ਕਰਨਾਟਕ ਵਿਧਾਨ ਸਭਾ ਦੀਆਂ 224 ਸੀਟਾਂ ਲਈ 10 ਮਈ ਨੂੰ ਚੋਣਾਂ ਹੋਣਗੀਆਂ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਵਿਰੋਧੀ ਧਿਰ ਕਾਂਗਰਸ ਸੱਤਾ ‘ਚ ਵਾਪਸੀ ‘ਤੇ ਨਜ਼ਰ ਰੱਖ ਰਹੀ ਹੈ ਜਦਕਿ ਸੱਤਾਧਾਰੀ ਭਾਜਪਾ ਆਪਣੀ ਸੱਤਾ ਬਰਕਰਾਰ ਰੱਖਣ ਲਈ ਆਸਵੰਦ ਹੈ।