Corona Virus
ਕਸ਼ਮੀਰ ਵਿੱਚ ਕੋਰੋਨਾ ਨਾਲ ਪਹਿਲੀ ਮੌਤ

ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੇ ਵਿਸ਼ਵ ਭਰ ਵਿੱਚ ਕੇਹਰ ਮਚਾ ਰੱਖਿਆ ਹੈ। ਇਸ ਦੀ ਚਪੇਟ ਵਿਚ ਕਈ ਅਨਮੋਲ ਜਾਨਾਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਕਸ਼ਮੀਰ ਤੋਂ ਸਾਹਮਣੇ ਆਇਆ ਹੈ। ਜਿੱਥੇ 65 ਸਾਲਾਂ ਆਦਮੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮ੍ਰਿਤਕ ਪਹਿਲਾਂ ਤੋਂ ਹੀ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦਾ ਮਰੀਜ਼ ਸੀ।
ਜ਼ਿਕਰਯੋਗ ਹੈ ਕਿ ਕਸ਼ਮੀਰ ਵਿੱਚ ਕੋਰੋਨਾ ਕਾਰਨ ਹੋਣ ਵਾਲੀ ਇਹ ਪਹਿਲੀ ਮੌਤ ਹੈ, ਜਦਕਿ ਕਈ ਹੋਰ ਸੂਬਿਆਂ ਵਿੱਚ ਕੋਰੋਨਾ ਨਾਲ ਬਹੁਤ ਮੌਤਾਂ ਹੋ ਚੁਕੀਆਂ ਹਨ। ਚੀਨ ਅਤੇ ਇਟਲੀ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹਨ।ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਚੁਕੀਆਂ ਹਨ।
ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਵਾਰ ਵਾਰ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਡਾਕਟਰ, ਪੁਲਿਸ, ਅਤੇ ਮੀਡੀਆ ਲਗਾਤਾਰ ਆਪਣਾ ਫਰਜ਼ ਨਿਭਾ ਰਹੇ ਹਨ। ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਘਰਾਂ ਵਿੱਚ ਰਹਿ ਕੇ ਆਪਣੀ ਅਤੇ ਆਪਣਿਆਂ ਦੀ ਸੁਰੱਖਿਆ ਕਰੀਏ।