Connect with us

Punjab

ਬਾਰਿਸ਼ ਦੌਰਾਨ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਖ਼ਾਸ ਰੱਖੋ ਧਿਆਨ

Published

on

WEATHER UPDATE : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਰ ਰਾਤ ਤੋਂ ਬਾਰਿਸ਼ ਜਾਰੀ ਹੈ, ਜਿਸ ਕਾਰਨ ਲੋਕਾਂ ਨੂੰ ਸੁੱਖ ਦਾ ਸਾਹ ਮਿਲਿਆ ਹੈ। ਵਧੇਰੀ ਗਰਮੀ ਪੈਣ ਕਾਰਨ ਲੋਕਾਂ ਦੀ ਸਿਹਤ ਵਿਗੜ ਰਹੀਆਂ ਸੀ ਪਰ ਹੁਣ ਲਗਾਤਾਰ ਬਾਰਿਸ਼ ਹੋਣ ਕਾਰਨ ਗਰਮੀ ਘੱਟ ਗਈ ਹੈ |

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਸਮੇਤ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ | ਜਿਸ ਦੌਰਾਨ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਿੱਥੇ ਇੱਕ ਪਾਸੇ ਮੀਂਹ ਪੈ ਰਿਹਾ ਹੈ ਅਤੇ ਦੂਸਰੇ ਪਾਸੇ ਸ਼ੁੱਕਰਵਾਰ ਨੂੰ ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ। ਪਠਾਨਕੋਟ ਦੇ ਡੈਮ ਨੇੜੇ ਘੱਟੋ-ਘੱਟ ਤਾਪਮਾਨ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗੀ ਅੰਕੜਿਆਂ ਮੁਤਾਬਕ ਪੰਜਾਬ ਵਿੱਚ 6 ਜੁਲਾਈ ਨੂੰ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ‘ਚ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਤਾਪਮਾਨ 35 ਡਿਗਰੀ ਤੋਂ ਹੇਠਾਂ ਪਹੁੰਚ ਸਕਦਾ ਹੈ। ਉੱਤਰਾਖੰਡ ‘ਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਯਾਤਰਾ ਕਰਨ ਵਾਲੇ ਲੋਕ ਸਾਵਧਾਨ ਰਹਿਣ। ਇਸ ਸਿਲਸਿਲੇ ਵਿੱਚ ਉੱਤਰੀ ਭਾਰਤ ਸਮੇਤ ਪੂਰਬੀ ਅਤੇ ਪੱਛਮੀ ਰਾਜਾਂ ਵਿੱਚ ਮੀਂਹ ਜਾਰੀ ਰਹੇਗਾ। ਮਾਨਸੂਨ ਦੇ ਜਲਦੀ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  1. ਤਿਲਕਣ ਵਾਲੀਆਂ ਸੜਕਾਂ, ਡਿੱਗਣ ਵਾਲੇ ਦਰੱਖਤਾਂ ਅਤੇ ਹੋਰ ਖ਼ਤਰਿਆਂ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਣ ਲਈ ਬਾਰਸ਼ ਦੌਰਾਨ ਘਰ ਦੇ ਅੰਦਰ ਹੀ ਰਹੋ।
  2. ਬਾਰਿਸ਼ ਦੇ ਦੌਰਾਨ ਆਪਣੇ ਵਾਹਨ ਨੂੰ ਬਹੁਤ ਧਿਆਨ ਨਾਲ ਚਲਾਓ।
  3. ਪਾਣੀ ਭਰੀਆਂ ਸੜਕਾਂ ‘ਤੇ ਜਾਣ ਤੋਂ ਬਚੋ ਅਤੇ ਹੋਰ ਵਾਹਨਾਂ ਤੋਂ ਸਹੀ ਦੂਰੀ ਬਣਾਈ ਰੱਖੋ।
  4. ਬਿਜਲੀ ਦੇ ਖੰਭਿਆਂ, ਤਾਰਾਂ ਅਤੇ ਹੋਰ ਸਾਮਾਨ ਤੋਂ ਦੂਰ ਰਹੋ।
  5. ਰਸਤੇ ਵਿੱਚ ਡਿੱਗੇ ਬਿਜਲੀ ਦੇ ਖੰਭੇ ਜਾਂ ਖੁੱਲੀ ਤਾਰਾਂ ਬਾਰੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰੋ।
  6. ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਰੰਤ ਹੈਲਪਲਾਈਨ ਨੰਬਰ 112 ‘ਤੇ ਕਾਲ ਕਰੋ।