Punjab
ਅੱਜ ਤੋਂ ਪੰਜਾਬ ਦਾ ਮੁੱਖ ਮੰਤਰੀ ਕੇਜਰੀਵਾਲ ਬਣ ਗਿਐ, ਭਗਵੰਤ ਮਾਨ ਨੂੰ ਬੰਦੀ ਬਣਾ ਲਿਆ ਗਿਐ: ਪ੍ਰਧਾਨ ਸੁਖਬੀਰ ਬਾਦਲ

ਦਿੱਲੀ ਅਤੇ ਪੰਜਾਬ ਸਰਕਾਰ ਨੇ ਅੱਜ ‘ਗਿਆਨ ਸਾਂਝਾ ਸਮਝੌਤੇ’ ਉਤੇ ਦਸਤਖਤ ਕੀਤੇ ਹਨ। ਵਿਰੋਧੀ ਧਿਰਾਂ ਨੇ ਆਪ ਨੂੰ ਇਸ ਮੁੱਦੇ ਉਤੇ ਘੇਰ ਲਿਆ ਹੈ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਹੁਣ ਦਿੱਲੀ ਦਾ ਮੁੱਖ ਮੰਤਰੀ ਕਿਸੇ ਵੀ ਅਧਿਕਾਰੀ ਜਾਂ ਮੰਤਰੀ ਨੂੰ ਦਿੱਲੀ ਬੁਲਾ ਸਕਦਾ ਹੈ ਤੇ ਕੋਈ ਵੀ ਹੁਕਮ ਦੇ ਸਕਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸਮਝੌਤੇ ਉਤੇ ਆਖਿਆ ਹੈ ਕਿ ਪੰਜਾਬ ਲਈ ਇਹ ਕਾਲਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਮਓਯੂ ‘ਤੇ ਦਸਤਖਤ ਕਰਕੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੁਖਬੀਰ ਨੇ ਆਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਬੰਦੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਨਾਲ ਅੱਜ ਤੋਂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਸਗੋਂ ਕੇਜਰੀਵਾਲ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਦਿੱਲੀ ਤੋਂ ਪੰਜਾਬ ਦੇ ਅਫਸਰਾਂ ਲਈ ਹੁਕਮ ਹੋਣਗੇ। ਸੂਬੇ ਦੀ ਕਮਾਨ ਕੇਰਜੀਵਾਲ ਹੱਥ ਹੋਵੇਗੀ। ਭਗਵੰਤ ਮਾਨ ਨੇ ਕੁਰਸੀ ਪਿੱਛੇ ਪੰਜਾਬ ਕੇਰਜੀਵਾਲ ਦੇ ਹਵਾਲੇ ਕਰ ਦਿੱਤਾ ਹੈ।