Delhi
ਕੇਜਰੀਵਾਲ ਸਰਕਾਰ ਨੇ ਕੀਤਾ ਐਲਾਨ, ਦਿੱਲੀ ‘ਚ ਇਸ ਵਾਰ ਵੀ ਨਹੀਂ ਚਲਾ ਸਕੋਗੇ ਪਟਾਕੇ

ਦਿੱਲੀ 11ਸਤੰਬਰ 2023: ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਕਾਰਜ ਯੋਜਨਾ ਦੇ ਹਿੱਸੇ ਵਜੋਂ ਪਟਾਕਿਆਂ ਦੇ ਨਿਰਮਾਣ, ਵਿਕਰੀ, ਸਟੋਰੇਜ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਇਸ ਸਾਲ ਵੀ ਦੀਵਾਲੀ ‘ਤੇ ਦਿੱਲੀ ‘ਚ ਨਾ ਤਾਂ ਪਟਾਕੇ ਫੂਕੇ ਜਾਣਗੇ ਅਤੇ ਨਾ ਹੀ ਵੇਚੇ ਜਾਣਗੇ।
ਇਸ ਦਾ ਐਲਾਨ ਕਰਦਿਆਂ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਨੇ ਫੈਸਲਾ ਕੀਤਾ ਹੈ ਕਿ ਸਰਦੀਆਂ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਾੜਨ ‘ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਨੂੰ ਪਟਾਕਿਆਂ ਨਾਲ ਸਬੰਧਤ ਲਾਇਸੈਂਸ ਨਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰਾਏ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸ਼ਹਿਰ ਵਿੱਚ ਇਸ ਪਾਬੰਦੀ ਨੂੰ ਲਾਗੂ ਕਰਨ ਲਈ ਦਿੱਲੀ ਪੁਲੀਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਦਿੱਲੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪਾਬੰਦੀ ਲਗਾ ਰਹੀ ਹੈ।