Connect with us

punjab

ਪੰਜਾਬ ਲਈ ਵੱਡੇ ਐਲਾਨ ਦਿੱਲੀ ਦੀ ਤਰਜ਼ ਤੇ ਕਰੇਗੀ ਕੇਜਰੀਵਾਲ

Published

on

arvind kejriwal

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 29 ਜੂਨ ਨੂੰ ਪੰਜਾਬ ਲਈ ਵੱਡੇ ਐਲਾਨ ਕਰ ਸਕਦੇ ਹਨ। ਇਸ ਬਾਰੇ ਟਵੀਟ ਕਰਦਿਆਂ ਕੇਜਰੀਵਾਲ ਨੇ ਲਿਖਿਆ ਹੈ ਕਿ ਇੰਨੀ ਮਹਿੰਗਾਈ ‘ਚ ਇਕ ਜਨਾਨੀ ਲਈ ਘਰ ਚਲਾਉਣਾ ਬਹੁਤ ਮੁਸ਼ਕਲ ਹੁੰਦਾ ਹੈ। ਉਨ੍ਹਾਂ ਲਿਖਿਆ ਕਿ ਦਿੱਲੀ ‘ਚ ਹਰ ਪਰਿਵਾਰ ਨੂੰ 200 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਤੋਂ ਜਨਾਨੀਆਂ ਬੇਹੱਦ ਖ਼ੁਸ਼ ਹਨ ਪਰ ਪੰਜਾਬ ‘ਚ ਮਹਿੰਗਾਈ ਤੋਂ ਜਨਾਨੀਆਂ ਬੇਹੱਦ ਦੁਖੀ ਹਨ ਤੇ ਪੰਜਾਬ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ।

ਕੇਜਰੀਵਾਲ ਦੇ ਇਸ ਟਵੀਟ ਤੋਂ ਦੱਸਿਆ ਗਿਆ ਹੈ ਕਿ 29 ਤਾਰੀਖ਼ ਨੂੰ ਚੰਡੀਗੜ੍ਹ ਆ ਰਹੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੀ ਤਰਜ਼ ‘ਤੇ ਪੰਜਾਬ ਲਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਕੇਜਰੀਵਾਲ ਵੱਲੋਂ ਪੰਜਾਬ ਦੀਆਂ ਬੀਬੀਆਂ ਲਈ ਵੀ ਖ਼ਾਸ ਸਹੂਲਤਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕੇਜਰੀਵਾਲ ਦੇ ਇਸ ਟਵੀਟ ਬਾਰੇ ਆਪ ਆਗੂ ਜਰਨੈਲ ਸਿੰਘ ਨੇ ਲਿਖਿਆ ਹੈ ਕਿ ਪੰਜਾਬ ‘ਚ ਬਿਜਲੀ ਦੇ ਬਿੱਲਾਂ ਦੀ ਸਰਕਾਰੀ ਲੁੱਟ ਤੋਂ ਜਨਤਾ ਹੁਣ ਛੁਟਕਾਰਾ ਪਾਉਣਾ ਚਾਹੁੰਦੀ ਹੈ ਤੇ ਸਸਤੀ ਬਿਜਲੀ ਦਾ ਸਭ ਨੂੰ ਅਧਿਕਾਰ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਚੰਡੀਗੜ੍ਹ ਆਉਣ ਲਈ ਜੀ ਆਇਆਂ ਕਿਹਾ ਹੈ।