National
ਫਿਲਹਾਲ ਕੇਜਰੀਵਾਲ ਨਹੀਂ ਆਉਣਗੇ ਬਾਹਰ, SC ‘ਚ ਸੁਣਵਾਈ ਮੁਲਤਵੀ
DELHI CM ARVIND KEJRIWAL : ਗ੍ਰਿਫਤਾਰੀ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ 5 ਸਤੰਬਰ ਤੱਕ ਜੇਲ੍ਹ ਵਿੱਚ ਹੀ ਰਹਿਣਗੇ। ਸੀਬੀਆਈ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਹੋਰ ਸਮਾਂ ਮੰਗਿਆ ਹੈ, ਇਸ ਲਈ ਅਗਲੀ ਸੁਣਵਾਈ 5 ਸਤੰਬਰ ਨੂੰ ਹੋਣੀ ਹੈ। ਪਟੀਸ਼ਨ ‘ਤੇ SC ‘ਚ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ |
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ 5 ਸਤੰਬਰ ਤੱਕ ਜੇਲ੍ਹ ਵਿੱਚ ਰਹਿਣਗੇ। ਸੀਬੀਆਈ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਹੋਰ ਸਮਾਂ ਮੰਗਿਆ ਹੈ, ਇਸ ਲਈ ਅਗਲੀ ਸੁਣਵਾਈ 5 ਸਤੰਬਰ ਨੂੰ ਹੋਣੀ ਹੈ। ਹਾਲਾਂਕਿ ਪਹਿਲਾਂ ਇਹ ਸੁਣਵਾਈ ਸ਼ੁੱਕਰਵਾਰ ਨੂੰ ਹੋਣੀ ਸੀ, ਫਿਰ ਕਿਹਾ ਗਿਆ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਸਕਦੀ ਹੈ। ਪਰ ਇਸ ਸੁਣਵਾਈ ਦਾ ਮੁਲਤਵੀ ਹੋਣਾ ਕੇਜਰੀਵਾਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
14 ਅਗਸਤ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ ਦੇ ਵਕੀਲ ਏਐਮ ਸਿੰਘਵੀ ਨੇ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਕਿ ਇਹ ਅਜੀਬ ਸਥਿਤੀ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਖ਼ਤ ਪ੍ਰਬੰਧਾਂ ਦੇ ਬਾਵਜੂਦ ਮਨੀ ਲਾਂਡਰਿੰਗ ਰੋਕੂ ਐਕਟ 2002 ਤਹਿਤ ਦਰਜ ਕੇਸ ਵਿੱਚ ‘ਆਪ’ ਆਗੂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।