Uncategorized
ਕੇਜਰੀਵਾਲ ਰਹਿਣਗੇ ਜੇਲ੍ਹ ‘ਚ, ਹਾਈਕੋਰਟ ਨੇ ਜ਼ਮਾਨਤ ‘ਤੇ ਲਗਾਈ ਰੋਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜੇਲ੍ਹ ਤੋਂ ਤੁਰੰਤ ਬਾਹਰ ਨਹੀਂ ਆ ਸਕਣਗੇ। ਈਡੀ ਦੇ ਦਖਲ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੱਕ ਉਨ੍ਹਾਂ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਰੋਜ ਐਵੇਨਿਊ ਕੋਰਟ ਨੇ ਵੀਰਵਾਰ ਨੂੰ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਨਿਯਮਤ ਜ਼ਮਾਨਤ ਦੇ ਦਿੱਤੀ। ਅੱਜ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਬਾਹਰ ਆਉਣਾ ਸੀ। ਪਰ ਉਨ੍ਹਾਂ ਦੇ ਬਾਹਰ ਆਉਣ ਤੋਂ ਪਹਿਲਾਂ ਹੀ ਈਡੀ ਦਿੱਲੀ ਹਾਈ ਕੋਰਟ ਪਹੁੰਚ ਗਈ। ਉਨ੍ਹਾਂ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਈਡੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਹੇਠਲੀ ਅਦਾਲਤ ਦੇ ਹੁਕਮ ਦੀ ਕਾਪੀ ਨਹੀਂ ਮਿਲੀ ਹੈ।
ਕੇਜਰੀਵਾਲ ਸੁਣਵਾਈ ਪੂਰੀ ਹੋਣ ਤੱਕ ਰਹਿਣਗੇ ਜੇਲ੍ਹ ‘ਚ
ਉਨ੍ਹਾਂ ਦੀ ਮੰਗ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਮਾਮਲੇ ‘ਤੇ ਸੁਣਵਾਈ ਪੂਰੀ ਹੋਣ ਤੱਕ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਇਸ ਦਾ ਸਾਫ਼ ਮਤਲਬ ਹੈ ਕਿ ਕੇਸ ਦੀ ਸੁਣਵਾਈ ਪੂਰੀ ਹੋਣ ਤੱਕ ਕੇਜਰੀਵਾਲ ਜੇਲ੍ਹ ‘ਚ ਹੀ ਰਹਿਣਗੇ । ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਨੂੰ ਸ਼ਰਤਾਂ ਨਾਲ ਨਿਯਮਤ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਸ ਨੂੰ ਜਾਂਚ ਵਿਚ ਪੂਰਾ ਸਹਿਯੋਗ ਕਰਨਾ ਹੋਵੇਗਾ। ਨਾ ਤਾਂ ਉਹ ਜਾਂਚ ਵਿੱਚ ਕੋਈ ਰੁਕਾਵਟ ਪੈਦਾ ਕਰਨਗੇ ਅਤੇ ਨਾ ਹੀ ਗਵਾਹਾਂ ਨੂੰ ਪ੍ਰਭਾਵਿਤ ਕਰਨਗੇ ।